ਐੱਨ. ਡੀ. ਪੀ. ਐੱਸ. ਐਕਟ ਤਹਿਤ ਇਕ ਮੁਲਜ਼ਮ ਗ੍ਰਿਫ਼ਤਾਰ
Saturday, Feb 15, 2025 - 06:43 PM (IST)

ਹੁਸ਼ਿਆਰਪੁਰ (ਰਾਕੇਸ਼)-ਥਾਣਾ ਸਦਰ ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਏ. ਐੱਸ. ਆਈ. ਸਤਨਾਮ ਸਿੰਘ ਡੀ. ਏ. ਵੀ. ਕਾਲਜ ਅਸਲਾਮਾਬਾਦ ਵਿਚ ਮੌਜੂਦ ਸਨ। ਉਨ੍ਹਾਂ ਨੂੰ ਸੂਚਨਾ ਮਿਲੀ ਕਿ ਅਜੈ ਪੁੱਤਰ ਨਰਿੰਦਰ ਸ਼ਰਮਾ ਵਾਸੀ ਗਲੀ ਨੰਬਰ 15 ਕ੍ਰਿਸ਼ਨਾ ਨਗਰ ਜੋ ਨਸ਼ੇ ਵਾਲਾ ਪਾਊਡਰ ਵੇਚਣ ਦਾ ਆਦੀ ਹੈ। ਅੱਜ ਵੀ ਸੋਨੀ ਸਵੀਟ ਸ਼ਾਪ ਰਵਿਦਾਸ ਨਗਰ ਦੇ ਨੇੜੇ ਸੜਕ ’ਤੇ ਗਾਹਕਾਂ ਦੀ ਉਡੀਕ ਵਿਚ ਖੜ੍ਹਾ ਹੈ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਨਸ਼ੇ ਵਾਲੇ ਪਾਊਡਰ ਸਮੇਤ ਕਾਬੂ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਰਾਧਾ ਸੁਆਮੀ ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਇਸ ਐਤਵਾਰ ਹੋਵੇਗਾ...
ਉਨ੍ਹਾਂ ਨੇ ਦੱਸੇ ਸਥਾਨ ’ਤੇ ਛਾਪਾ ਮਾਰਿਆ ਅਤੇ ਇਕ ਵਿਅਕਤੀ ਨੂੰ ਕਾਬੂ ਕੀਤਾ। ਜਿਸ ਨੇ ਆਪਣਾ ਨਾਂ ਅਜੈ ਪੁੱਤਰ ਨਰਿੰਦਰ ਸ਼ਰਮਾ ਦੱਸਿਆ। ਜਦੋਂ ਉਸ ਵੱਲੋਂ ਜ਼ਮੀਨ ’ਤੇ ਸੁੱਟੇ ਗਏ ਲਿਫ਼ਾਫ਼ੇ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 6.28 ਗ੍ਰਾਮ ਨਸ਼ੇ ਵਾਲਾ ਪਾਊਡਰ ਵਰਗਾ ਪਦਾਰਥ ਬਰਾਮਦ ਹੋਇਆ। ਪੁਲਸ ਨੇ ਮਾਮਲਾ ਦਰਜ ਕਰ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਦਲਿਆ ਮੌਸਮ ਨੇ ਮਿਜਾਜ਼, ਹੋ ਗਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e