24 ਕਿਲੋ 400 ਗ੍ਰਾਮ ਡੋਡਿਆਂ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ
Monday, Feb 02, 2026 - 06:56 PM (IST)
ਗੜ੍ਹਸ਼ੰਕਰ (ਭਾਰਦਵਾਜ)- ਗੜ੍ਹਸ਼ੰਕਰ ਪੁਲਸ ਨੇ ਇਕ ਵਿਅਕਤੀ ਮਨਿੰਦਰ ਸਿੰਘ ਉਰਫ਼ ਲਾਡੀ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਨੰਗਲਾ ਥਾਣਾ ਗੜ੍ਹਸ਼ੰਕਰ ਨੂੰ 24 ਕਿਲੋ 400 ਗ੍ਰਾਮ ਡੋਡਿਆਂ ਸਮੇਤ ਕਾਬੂ ਕਰਕੇ ਉਸ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕੀਤਾ ਹੈ। ਦਰਜ ਕੇਸ ਮੁਤਾਬਕ ਏ. ਐੱਸ. ਆਈ. ਜਸਵੀਰ ਸਿੰਘ ਪੁਲਸ ਪਾਰਟੀ ਦੇ ਨਾਲ ਚੈਕਿੰਗ ਕਰਦੇ ਹੋਏ ਬਗਵਾਈ ਤੋਂ ਦੇਣੋਵਾਲ ਖੁਰਦ ਵੱਲ ਨੂੰ ਜਾ ਰਹੇ ਸਨ ਤਾਂ ਬਗਵਾਈ ਨਹਿਰ ਦੇ ਕੋਲ ਇਕ ਵਿਅਕਤੀ ਸਿਰ 'ਤੇ ਬੋਰਾ ਲੈ ਕੇ ਜਾ ਰਿਹਾ ਸੀ। ਪੁਲਸ ਪਾਰਟੀ ਵੱਲੋਂ ਉਸ ਨੂੰ ਕਾਬੂ ਕਰਕੇ ਬੋਰੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 24 ਕਿਲੋ 400 ਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਕੀਤਾ ਗਿਆ, ਜਿਸ ਸਬੰਧੀ ਉਕਤ ਵਿਅਕਤੀ ਖ਼ਿਲਾਫ਼ ਥਾਣਾ ਗੜ੍ਹਸ਼ੰਕਰ ਵਿਖੇ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ! ਲੱਗੇਗਾ ਲੰਬਾ Power Cut
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
