ਐਕਟਿਵਾ ਦੀ ਡਿੱਕੀ ’ਚ ਰੱਖੀ ਹੋਈ ਸੀ 32 ਬੋਰ ਦੀ ਪਿਸਤੌਲ ਸਣੇ ਮੈਗਜ਼ੀਨ, 3 ਜ਼ਿੰਦਾ ਕਾਰਤੂਸ ਵੀ ਬਰਾਮਦ
Saturday, Jun 13, 2026 - 11:23 AM (IST)
ਜਲੰਧਰ (ਮਹੇਸ਼)-ਸਪੈਸ਼ਲ ਸੈੱਲ ਕਮਿਸ਼ਨਰੇਟ ਪੁਲਸ ਜਲੰਧਰ ਦੇ ਇੰਚਾਰਜ ਮਨਜਿੰਦਰ ਸਿੰਘ ਬਾਸੀ ਦੀ ਟੀਮ ਨੇ ਦਿਮਾਂਸ਼ੂ ਉਰਫ਼ ਹਿਮਾਂਸ਼ੂ ਨਾਂ ਦੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋਕਿ ਮਕਾਨ ਨੰਬਰ-164, ਗਲੀ ਨੰਬਰ-3, ਮੁਸਲਿਮ ਕਾਲੋਨੀ, ਥਾਣਾ ਰਾਮਾ ਮੰਡੀ, ਜਲੰਧਰ ਦਾ ਰਹਿਣ ਵਾਲਾ ਹੈ। ਡਿਵੀਜ਼ਨਲ ਕਮਿਸ਼ਨਰ ਜਲੰਧਰ ਦੇ ਦਫ਼ਤਰ ਦੇ ਬਾਹਰ ਬਣੀ ਪਾਰਕਿੰਗ ਨੇੜਿਓਂ ਫੜਿਆ ਗਿਆ ਦਿਮਾਂਸ਼ੂ ਉਰਫ਼ ਹਿਮਾਂਸ਼ੂ ਆਪਣੀ ਐਕਟਿਵਾ ਨੰਬਰ ਪੀ. ਬੀ. 08 ਐੱਫ਼. ਪੀ-1595 ’ਤੇ ਬੈਠਾ ਹੋਇਆ ਸੀ। ਜਿਵੇਂ ਹੀ ਉਸ ਨੇ ਪੁਲਸ ਪਾਰਟੀ ਨੂੰ ਵੇਖਿਆ ਤਾਂ ਉੱਥੋਂ ਖਿਸਕਣ ਦੀ ਕੋਸ਼ਿਸ਼ ਕੀਤੀ ਪਰ ਉਹ ਆਪਣੇ ਮਿਸ਼ਨ ਵਿਚ ਕਾਮਯਾਬ ਨਹੀਂ ਹੋ ਸਕਿਆ। ਸਪੈਸ਼ਲ ਸੈੱਲ ਦੀ ਟੀਮ ਵੱਲੋਂ ਜਦੋਂ ਐਕਟਿਵਾ ਦੀ ਡਿੱਕੀ ਖੋਲ੍ਹ ਕੇ ਦੇਖੀ ਗਈ ਤਾਂ ਉਸ ਵਿਚੋਂ 1 ਪਿਸਤੌਲ 32 ਬੋਰ ਸਮੇਤ ਮੈਗਜ਼ੀਨ ਅਤੇ 3 ਜ਼ਿੰਦਾ ਕਾਰਤੂਸ (ਰੌਂਦ) ਬਰਾਮਦ ਹੋਏ।
ਇਹ ਵੀ ਪੜ੍ਹੋ: ਪੰਜਾਬ 'ਚ ਇਸ ਵੱਡੇ ਅਫ਼ਸਰ ਦਾ ਤਬਾਦਲਾ
ਸਪੈਸ਼ਲ ਸੈੱਲ ਇੰਚਾਰਜ ਮਨਜਿੰਦਰ ਸਿੰਘ ਬਾਸੀ ਨੇ ਦੱਸਿਆ ਕਿ ਦਿਮਾਂਸ਼ੂ ਉਰਫ਼ ਹਿਮਾਂਸ਼ੂ ਖ਼ਿਲਾਫ਼ ਥਾਣਾ ਨਵੀਂ ਬਾਰਾਦਰੀ ਜਲੰਧਰ ਵਿਚ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਲੈ ਕੇ ਅੱਗੇ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਵਿਚ ਪਤਾ ਲੱਗਿਆ ਹੈ ਕਿ ਦਿਮਾਂਸ਼ੂ ਖ਼ਿਲਾਫ਼ ਪਹਿਲਾਂ ਵੀ 2 ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿਚ ਉਹ ਜੇਲ ਵੀ ਜਾ ਚੁੱਕਾ ਹੈ। ਸਪੈਸ਼ਲ ਸੈੱਲ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਿਹਾ ਹੈ ਕਿ ਦਿਮਾਂਸ਼ੂ ਨੇ ਇਹ ਨਾਜਾਇਜ਼ ਅਸਲਾ ਕਦੋਂ ਤੋਂ ਆਪਣੇ ਕੋਲ ਰੱਖਿਆ ਹੋਇਆ ਸੀ ਅਤੇ ਉਹ ਇਸ ਨੂੰ ਕਿੱਥੋਂ ਲੈ ਕੇ ਆਇਆ ਸੀ।
ਇਹ ਵੀ ਪੜ੍ਹੋ: ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ ਤੂਫਾਨ! ਪੰਜਾਬ 'ਚ 13,14 ਲਈ ਵੀ Alert ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
