ਨਸ਼ੇ ਵਾਲੇ ਪਾਊਡਰ ਸਣੇ 1 ਮੁਲਜ਼ਮ ਪੁਲਸ ਅੜਿੱਕੇ
Wednesday, Nov 15, 2023 - 06:15 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ, ਜਸਵਿੰਦਰ)-ਪਿੰਡ ਨੰਗਲ ਖੂੰਗਾ ਨੇੜਿਓਂ ਟਾਂਡਾ ਪੁਲਸ ਦੀ ਟੀਮ ਨੇ ਇਕ ਵਿਅਕਤੀ ਨੂੰ ਨਸ਼ੇ ਵਾਲੇ ਪਾਊਡਰ ਸਣੇ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਐੱਸ. ਐੱਚ. ਓ. ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਅਤੇ ਡੀ. ਐੱਸ. ਪੀ. ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ. ਐੱਸ. ਆਈ. ਮਨਿੰਦਰ ਕੌਰ ਨੂੰ ਇਹ ਸਫ਼ਲਤਾ ਹਾਸਲ ਹੋਈ ਹੈ।
ਉਨ੍ਹਾਂ ਦੱਸਿਆ ਕਿ ਕਾਬੂ ਆਏ ਮੁਲਜ਼ਮ ਦੀ ਪਛਾਣ ਬਿੱਕਰ ਸਿੰਘ ਗਾਰੀ ਪੁੱਤਰ ਸਰਬਜੀਤ ਸਿੰਘ ਵਾਸੀ ਹਰਸੀਪਿੰਡ ਦੇ ਰੂਪ ਵਿਚ ਹੋਈ ਹੈ, ਜਿਸ ਦੇ ਕਬਜ਼ੇ ਵਿਚੋਂ ਪੁਲਸ ਟੀਮ ਨੇ 210 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕੀਤਾ ਹੈ। ਮੁਲਜ਼ਮ ਕੋਲੋਂ ਪੁਛਗਿੱਛ ਦੌਰਾਨ ਨਸ਼ੇ ਦੀ ਸਪਲਾਈ ਲਾਈਨ ਦਾ ਪਤਾ ਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਗੋਰਾਇਆ ਵਿਖੇ ਖੇਤਾਂ 'ਚੋਂ ਮਿਲੀ ਨੌਜਵਾਨ ਦੀ ਗਲੀ-ਸੜੀ ਲਾਸ਼, ਮੰਜ਼ਰ ਵੇਖ ਸਹਿਮੇ ਲੋਕ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711