ਹੈਰੋਇਨ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ
Wednesday, Sep 17, 2025 - 04:35 PM (IST)

ਬੰਗਾ (ਰਾਕੇਸ਼ ਅਰੋੜਾ)- ਥਾਣਾ ਸਦਰ ਬੰਗਾ ਪੁਲਸ ਵੱਲੋਂ 05.50 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਸਦਰ ਦੇ ਐੱਸ. ਐੱਚ. ਓ. ਐੱਸ. ਆਈ. ਸੁਖਪਾਲ ਸਿੰਘ ਨੇ ਦੱਸਿਆ ਕਿ ਐੱਸ. ਆਈ. ਪਰਗਟ ਸਿੰਘ ਸਮੇਤ ਪੁਲਸ ਪਾਰਟੀ ਸਰਕਾਰੀ ਗੱਡੀ 'ਤੇ ਸਵਾਰ ਹੋ ਕੇ ਜਰਨਲ ਚੈਕਿੰਗ ਲਈ ਥਾਣਾ ਸਦਰ ਤੋਂ ਪਿੰਡ ਲਧਾਣਾ ਉੱਚਾ ਹੁੰਦੇ ਹੋਏ ਪਿੰਡ ਪਠਲਾਵਾ ਸਾਈਡ ਵੱਲ ਨੂੰ ਜਾ ਰਹੇ ਸਨ।
ਉਨ੍ਹਾਂ ਦੱਸਿਆ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗੱਡੀ ਸੜਕੀ ਮੋੜ ਪਿੰਡ ਮੋਰਾਂਵਾਲੀ ਤੋਂ ਮਹਿਜ਼ 160 ਗਜ਼ ਪਿੱਛੇ ਸਨ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਜਿਸ ਨੇ ਕਾਲੇ ਰੰਗ ਦੀ ਟੀ-ਸ਼ਰਟ ਪਹਿਣੀ ਹੋਈ ਸੀ, ਪੈਂਦਲ ਆਉਂਦਾ ਵਿਖਾਈ ਦਿੱਤਾ, ਜੋ ਸਾਹਮਣੇ ਤੋਂ ਪੁਲਸ ਪਾਰਟੀ ਦੀ ਗੱਡੀ ਨੂੰ ਆਉਦਾ ਵੇਖ ਘਬਰਾ ਗਿਆ ਅਤੇ ਯਕਦਮ ਅਤੇ ਉੱਥੇ ਸੜਕ ਕਿਨਾਰੇ ਖੱਬੇ ਹੱਥ ਬਣੇ ਬਾਥ ਰੂਮ ਦੇ ਇਕ ਬਰਾਂਡੇ ਵਿੱਚ ਵੜ ਗਿਆ ਅਤੇ ਆਪਣੇ ਹੱਥ ਵਿੱਚ ਫੜਿਆ ਇਕ ਮੋਮੀ ਲਿਫ਼ਾਫ਼ਾ ਫਰਸ਼ 'ਤੇ ਸੁੱਟ ਦਿੱਤਾ ਅਤੇ ਆਪ ਉੱਥੇ ਖੜ੍ਹਾ ਹੋ ਗਿਆ।
ਇਹ ਵੀ ਪੜ੍ਹੋ: Punjab: ਦਵਾਈ ਲੈਣ ਜਾ ਰਹੇ ਪਤੀ-ਪਤਨੀ ਨਾਲ ਵਾਪਰੀ ਅਣਹੋਣੀ, ਇਕੱਠਿਆਂ ਤੋੜਿਆ ਦਮ
ਉਨ੍ਹਾਂ ਦੱਸਿਆ ਜਦੋਂ ਐੱਸ. ਆਈ. ਪਰਗਟ ਸਿੰਘ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਨੇ ਉਕਤ ਵਿਅਕਤੀ ਨੂੰ ਕਾਬੂ ਕੀਤਾ ਤਾਂ ਸ਼ੁਰੂਆਤੀ ਜਾਂਚ ਦੌਰਾਨ ਉਸ ਨੇ ਆਪਣਾ ਨਾਮ ਗਗਨਦੀਪ ਉਰਫ਼ ਗਗਨ ਪੁੱਤਰ ਜਸਵੀਰ ਸਿੰਘ ਨਿਵਾਸੀ ਪਿੰਡ ਲਧਾਣਾ ਉੱਚਾ ਦੱਸਿਆ। ਉਨ੍ਹਾਂ ਦੱਸਿਆ ਜਦੋਂ ਸਾਥੀ ਕਰਮਚਾਰੀਆਂ ਵੱਲੋਂ ਉਸ ਦੁਆਰਾ ਫਰਸ਼ 'ਤੇ ਸੁੱਟਿਆ ਪਾਰਦਰਸ਼ੀ ਲਿਫ਼ਾਫ਼ੇ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 05.50 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰਕੇ ਥਾਣੇ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਿਸ ਨੂੰ ਅੱਜ ਡਾਕਟਰੀ ਜਾਂਚ ਉਪੰਰਤ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕ ਦਾ ਪਰਦਾਫ਼ਾਸ਼, ਕਰੋੜਾਂ ਦੀ ਹੈਰੋਇਨ ਬਰਾਮਦ, DGP ਦੇ ਵੱਡੇ ਖ਼ੁਲਾਸੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8