ਹੈਰੋਇਨ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ
Saturday, Jun 13, 2026 - 02:25 PM (IST)
ਬੰਗਾ (ਰਾਕੇਸ਼ ਅਰੋੜਾ)- ਥਾਣਾ ਸਿਟੀ ਬੰਗਾ ਪੁਲਸ ਵੱਲੋਂ 11 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਬੰਗਾ ਦੇ ਐੱਸ. ਐੱਚ. ਓ. ਐੱਸ. ਆਈ. ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਏ. ਐੱਸ. ਆਈ. ਸ਼ਮਸ਼ੇਰ ਬਹਾਦਰ ਸਮੇਤ ਪੁਲਸ ਪਾਰਟੀ ਸਰਕਾਰੀ ਗੱਡੀ 'ਤੇ ਸਵਾਰ ਹੋ ਕੇ ਜਨਰਲ ਚੈਕਿੰਗ ਅਤੇ ਗਸ਼ਤ ਦੌਰਾਨ ਥਾਣਾ ਸਿਟੀ ਬੰਗਾ ਤੋਂ ਮੁਕੰਦਪੁਰ ਰੋਡ ਤੋ ਹੁੰਦੇ ਹੋਏ ਸੂਆ ਨਹਿਰ ਦੇ ਨਾਲ-ਨਾਲ ਪਿੰਡ ਗੋਸਲਾ, ਸੋਤਰਾ ਜਾਦੀ ਲਿੰਕ ਰੋਡ 'ਤੇ ਜਾ ਰਹੇ ਸੀ ਤਾਂ ਸਾਹਮਣੇ ਪਿੰਡ ਗੋਸਲਾ ਵਾਲੇ ਪਾਸੇ ਤੋਂ ਇਕ ਮੋਨਾ ਨੌਜਵਾਨ ਆਉਂਦਾ ਵਿਖਾਈ ਦਿੱਤਾ।
ਇਹ ਵੀ ਪੜ੍ਹੋ: ਸ਼ਾਮ ਚੁਰਾਸੀ ਨਗਰ ਕੌਂਸਲ ਚੋਣਾਂ: 2 ਵਜੇ ਤੱਕ 57.06 ਫ਼ੀਸਦੀ ਹੋਈ ਪੋਲਿੰਗ
ਉਕਤ ਨੌਜਵਾਨ ਪੁਲਸ ਪਾਰਟੀ ਦੀ ਗੱਡੀ ਨੂੰ ਆਉਂਦਾ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਆਪਣੇ ਹੱਥ ਵਿੱਚ ਫੜਿਆ ਇਕ ਲਿਫ਼ਾਫ਼ਾ ਸੜਕ ਕਿਨਾਰੇ ਨਜ਼ਦੀਕੀ ਉੱਘੇ ਹੋਏ ਘਾਹ ਫੂਸ ਵੱਲ ਨੂੰ ਸੁੱਟ ਦਿੱਤਾ ਅਤੇ ਆਪ ਇਕਦਮ ਪਿੱਛੇ ਨੂੰ ਮੁੜ ਕੇ ਤੇਜ਼ੀ ਨਾਲ ਚੱਲਣ ਲੱਗਾ। ਜਿਸ 'ਤੇ ਸ਼ੱਕ ਪੈਣ 'ਤੇ ਏ. ਐੱਸ. ਆਈ. ਸ਼ਮਸ਼ੇਰ ਬਹਾਦਰ ਨੇ ਗੱਡੀ ਰੁਕਵਾ ਕੇ ਪੁਲਸ ਪਾਰਟੀ ਦੀ ਮਦਦ ਨਾਲ ਕਾਬੂ ਕੀਤਾ।
ਉਨ੍ਹਾਂ ਦੱਸਿਆ ਸ਼ੁਰੂਆਤੀ ਜਾਂਚ ਦੌਰਾਨ ਨੌਜਵਾਨ ਦੀ ਪਛਾਣ ਯਾਦਵਿੰਦਰ ਸਿੰਘ ਉਰਫ਼ ਜੋਧਾ ਪੁੱਤਰ ਮੱਖਣ ਸਿੰਘ ਨਿਵਾਸੀ ਪਿੰਡ ਪੂੰਨੀਆ ਥਾਣਾ ਸਿਟੀ ਬੰਗਾ ਵਜੋਂ ਹੋਈ। ਉਨ੍ਹਾਂ ਨੇ ਦੱਸਿਆ ਜਦੋਂ ਸਾਥੀ ਪੁਲਸ ਪਾਰਟੀ ਵੱਲੋਂ ਉਸ ਦੁਆਰਾ ਸੁੱਟੇ ਹੋਏ ਲਿਫ਼ਾਫ਼ੇ ਨੂੰ ਚੁੱਕ ਕੇ ਉਸ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 11 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਉਪਰੰਤ ਉਪਰੋਤਕ ਨੌਜਵਾਨ ਨੂੰ ਕਾਬੂ ਕਰਕੇ ਥਾਣਾ ਸਿਟੀ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ਼ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਜਿਸ ਨੂੰ ਅੱਜ ਡਾਕਟਰੀ ਜਾਂਚ ਉਪਰਾਂਤ ਪੁਲਸ ਪਾਰਟੀ ਵੱਲੋਂ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ, ਪਰਿਵਾਰ 'ਚ ਖ਼ੁਸ਼ੀ ਦੀ ਲਹਿਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
