ਹੈਰੋਇਨ ਤੇ ਇਲੈਕਟ੍ਰਾਨਿਕ ਕੰਡੇ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ

Wednesday, Aug 21, 2024 - 06:17 PM (IST)

ਹੈਰੋਇਨ ਤੇ ਇਲੈਕਟ੍ਰਾਨਿਕ ਕੰਡੇ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ

ਕਪੂਰਥਲਾ (ਭੂਸ਼ਣ, ਮਹਾਜਨ, ਮਲਹੋਤਰਾ)-ਸੀ. ਆਈ. ਏ. ਸਟਾਫ਼ ਕਪੂਰਥਲਾ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਇਕ ਮੁਲਜ਼ਮ ਕੋਲੋਂ 40 ਗ੍ਰਾਮ ਹੈਰੋਇਨ ਅਤੇ ਇਕ ਇਲੈਕਟ੍ਰਾਨਿਕ ਕੰਡਾ ਬਰਾਮਦ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਥਾਣਾ ਕੋਤਵਾਲੀ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਵਤਸਲਾ ਗੁਪਤਾ ਦੇ ਹੁਕਮਾਂ ’ਤੇ ਜ਼ਿਲ੍ਹਾ ਭਰ ’ਚ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਐੱਸ. ਪੀ. (ਡੀ.) ਸਰਬਜੀਤ ਰਾਏ ਅਤੇ ਡੀ. ਐੱਸ. ਪੀ. ਗੁਰਮੀਤ ਸਿੰਘ ਦੀ ਨਿਗਰਾਨੀ ਹੇਠ ਸੀ. ਆਈ. ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਨੇ ਪੁਲਸ ਟੀਮ ਸਮੇਤ ਪਿੰਡ ਨਵਾਂ ਪਿੰਡ ਭੱਠੇ ਨੇੜੇ ਨਾਕਾਬੰਦੀ ਕੀਤੀ ਹੋਈ ਸੀ।

ਇਹ ਵੀ ਪੜ੍ਹੋ-ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਸਵੀਮਿੰਗ ਪੂਲ ’ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਇਸ ਦੌਰਾਨ ਪੁਲਸ ਟੀਮ ਨੂੰ ਸੂਚਨਾ ਮਿਲੀ ਕਿ ਇਕ ਵਿਅਕਤੀ ਕੋਲ ਪਿੰਡ ਨਵਾਂ ਪਿੰਡ ਭੱਠੇ ਦੇ ਇਕ ਘਰ ’ਚ ਵੱਡੀ ਮਾਤਰਾ ’ਚ ਹੈਰੋਇਨ ਹੈ, ਜੋ ਗਾਹਕ ਦੀ ਉਡੀਕ ਕਰ ਰਿਹਾ ਹੈ। ਇਸੇ ਦੌਰਾਨ ਛਾਪੇਮਾਰੀ ਦੌਰਾਨ ਮੁਲਜ਼ਮ ਧਰਮਪਾਲ ਉਰਫ਼ ਸਰਪੰਚ ਪੁੱਤਰ ਹੀਰਾ ਲਾਲ ਵਾਸੀ ਨਵਾਂ ਪਿੰਡ ਭੱਠੇ ਥਾਣਾ ਕੋਤਵਾਲੀ ਕਪੂਰਥਲਾ ਨੂੰ ਕਾਬੂ ਕਰਕੇ ਉਸ ਕੋਲੋਂ 40 ਗ੍ਰਾਮ ਹੈਰੋਇਨ ਅਤੇ ਇਲੈਕਟ੍ਰਾਨਿਕ ਕੰਡਾ ਬਰਾਮਦ ਕੀਤਾ ਗਿਆ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖ਼ੁਲਾਸਾ ਕੀਤਾ ਕਿ ਉਸ ਖ਼ਿਲਾਫ਼ ਪਹਿਲਾਂ ਵੀ 3 ਮਾਮਲੇ ਦਰਜ ਹਨ। ਮੁਲਜ਼ਮ ਕੋਲੋਂ ਪੁੱਛਗਿੱਛ ਜਾਰੀ ਹੈ। ਮੁਲਜ਼ਮ ਕੋਲੋਂ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

 ਇਹ ਵੀ ਪੜ੍ਹੋ- ਸਾਵਧਾਨ! ਪੰਜਾਬ 'ਚ ਵੱਧ ਰਹੀ ਲਗਾਤਾਰ ਇਹ ਬੀਮਾਰੀ, ਲੋਕ ਹੋਣ ਲੱਗੇ ਪਾਜ਼ੇਟਿਵ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News