ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ
Wednesday, Mar 05, 2025 - 03:39 PM (IST)

ਬੰਗਾ (ਰਾਕੇਸ਼ ਅਰੋੜਾ)-ਬੰਗਾ ਪੁਲਸ ਵੱਲੋਂ 20 ਗ੍ਰਾਮ ਹੈਰੋਇਨ ਅਤੇ 30 ਨਸ਼ੀਲੀ ਗੋਲ਼ੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਸਿਟੀ ਬੰਗਾ ਦੇ ਐੱਸ. ਐੱਚ. ਓ. ਐੱਸ. ਆਈ. ਵਰਿੰਦਰ ਕੁਮਾਰ ਨੇ ਦੱਸਿਆ ਸੀਨੀਅਰ ਪੁਲਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਡਾ. ਮਹਿਤਾਬ ਸਿੰਘ ਦੁਆਰਾ ਜ਼ਿਲ੍ਹੇ ਅੰਦਰ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਉਨ੍ਹਾਂ ਦੁਆਰਾ ਪੁਲਸ ਪਾਰਟੀ ਗਠਿਤ ਕਰਕੇ ਖੇਤਰ ਅੰਦਰ ਭੇਜੀਆਂ ਜਾਦੀਆਂ ਹਨ। ਜਿਸ ਤਹਿਤ ਉਨ੍ਹਾਂ ਦੀ ਇਕ ਪੁਲਸ ਪਾਰਟੀ ਸਰਕਾਰੀ ਗੱਡੀ 'ਤੇ ਸਵਾਰ ਹੋ ਕੇ ਜਰਨਲ ਚੈਕਿੰਗ ਅਤੇ ਗਸ਼ਤ ਦੌਰਾਨ ਥਾਣਾ ਸਿਟੀ ਤੋਂ ਝਿੱਕਾ ਰੋਡ ਪੁਲੀ ਨਹਿਰ ਮੌਜੂਦ ਸਨ। ਉਨ੍ਹਾ ਦੱਸਿਆ ਇਕ ਨੌਜਵਾਨ ਨਹਿਰ ਨਾਲ ਪਿੰਡ ਮਾਹਿਲ ਗਹਿਲਾ ਦੀ ਤਰਫੋਂ ਆਉਂਦਾ ਵਿਖਾਈ ਦਿੱਤਾ, ਜੋ ਸਾਹਮਣੇ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਆਪਣੇ ਹੱਥ ਵਿਚ ਫੜੇ ਇਕ ਵਜ਼ਨਦਾਰ ਮੋਮੀ ਲਿਫ਼ਾਫ਼ੇ ਨੂੰ ਉੱਥੇ ਉੱਘੇ ਘਾਹ ਫੂਸ ਵੱਲ ਨੂੰ ਸੁੱਟ ਦਿੱਤਾ ਅਤੇ ਆਪ ਪਿੱਛੇ ਨੂੰ ਪਿੰਡ ਮਾਹਿਲ ਗਹਿਲਾ ਵੱਲ ਨੂੰ ਮੁੜ ਪਿਆ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਸੱਦੀ ਮੀਟਿੰਗ, 13 ਮਾਰਚ ਨੂੰ ਇਸ ਮੁੱਦੇ 'ਤੇ ਲਿਆ ਜਾਵੇਗਾ ਵੱਡਾ ਫ਼ੈਸਲਾ
ਇਸ ਦੌਰਾਨ ਉਸ ਨੂੰ ਪੁਲਸ ਪਾਰਟੀ ਨੇ ਬਹੁਤ ਹੀ ਚੁਸਤੀ ਨਾਲ ਕਾਬੂ ਕੀਤਾ। ਉਨ੍ਹਾਂ ਦੱਸਿਆ ਸ਼ੁਰੂਆਤੀ ਜਾਂਚ ਦੌਰਾਨ ਉਕਤ ਦੀ ਪਛਾਣ ਸ਼ਿਵ ਚੋਪੜਾ ਪੁੱਤਰ ਸੁਰਿੰਦਰ ਮੋਹਨ ਚੋਪੜਾ ਨਿਵਾਸੀ ਮੁਹੱਲਾ ਚਬੂਤਰਾ ਥਾਣਾ ਸਿਟੀ ਬੰਗਾ ਵੱਜੋਂ ਹੋਈ। ਉਨ੍ਹਾਂ ਦੱਸਿਆ ਜਦੋਂ ਪੁਲਸ ਪਾਰਟੀ ਵੱਲੋਂ ਉਸ ਦੁਆਰਾ ਘਾਹ ਫੂਸ ਵੱਲ ਸੁੱਟੇ ਮੋਮੀ ਲਿਫ਼ਾਫ਼ੇ ਨੂੰ ਚੁੱਕ ਉਸ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 20 ਗ੍ਰਾਮ ਹੈਰੋਇਨ ਅਤੇ 30 ਨਸ਼ੀਲੀਆਂ ਖੁੱਲ੍ਹੀਆਂ ਗੋਲ਼ੀਆਂ ਬਰਾਮਦ ਹੋਈਆਂ। ਜਿਸ ਉਪਰੰਤ ਉਸ ਨੂੰ ਕਾਬੂ ਕਰਕੇ ਥਾਣਾ ਸਿਟੀ ਲਿਆਂਦਾ ਗਿਆ, ਜਿਸ 'ਤੇ ਕਾਰਵਾਈ ਕਰਦੇ ਹੋਏ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਨੰਬਰ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਕਤ ਮੁਲਜ਼ਮ ਨੂੰ ਅੱਜ ਡਾਕਟਰੀ ਜਾਂਚ ਉਪਰੰਤ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਮਲੇਸ਼ੀਆ ਬੈਠੇ ਨੌਜਵਾਨ ਦਾ ਵੱਡਾ ਕਾਂਡ, ਸਹੁਰੇ ਪਰਿਵਾਰ ਨੂੰ ਭੇਜੀਆਂ ਨੂੰਹ ਦੀਆਂ ਅਜਿਹੀਆਂ ਤਸਵੀਰਾਂ, ਕਿ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e