ਲੁੱਟ ਦੀ ਵਾਰਦਾਤ ਸੁਲਝੀ, ਨਾਜਾਇਜ਼ ਹਥਿਆਰਾਂ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ

Thursday, Sep 05, 2024 - 06:08 PM (IST)

ਲੁੱਟ ਦੀ ਵਾਰਦਾਤ ਸੁਲਝੀ, ਨਾਜਾਇਜ਼ ਹਥਿਆਰਾਂ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ

ਜਲੰਧਰ (ਸੁਧੀਰ)- ਜਲੰਧਰ ਸ਼ਹਿਰ ਵਿੱਚ ਅਪਰਾਧਾਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਨੇ ਮੁਹੱਲਾ ਪਟੇਲ ਨਗਰ ਵਿਖੇ ਲੁੱਟ ਦੀ ਵਾਰਦਾਤ ਨੂੰ ਸੁਲਝਾਉਂਦਿਆਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 32 ਬੋਰ ਦਾ ਇਕ ਨਾਜਾਇਜ਼ ਪਿਸਤੌਲ ਸਮੇਤ ਦੋ ਜ਼ਿੰਦਾ ਰੌਂਦ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕੀਤਾ ਹੈ।  ਉਨ੍ਹਾਂ ਦੱਸਿਆ ਕਿ 31 ਅਗਸਤ 2024 ਨੂੰ ਸੁਰਜੀਤ ਠਾਕੁਰ ਪੁੱਤਰ ਵੀਰ ਸਿੰਘ ਵਾਸੀ ਐੱਮ. 15 ਭੁਪਿੰਦਰ ਨਗਰ, ਮਕਸੂਦਾਂ, ਜਲੰਧਰ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਹ ਸਬਜੀ ਮੰਡੀ ਮਕਸੂਦਾਂ ਵਿਖੇ ਕੰਮ ਕਰਦਾ ਹੈ ਅਤੇ ਦੁਪਹਿਰ 2 ਵਜੇ ਦੇ ਕਰੀਬ ਦੁਕਾਨ ’ਤੋ ਨਕਦੀ ਲੈ ਕੇ ਜਾ ਰਿਹਾ ਸੀ। ਉਸ ਦੇ ਐਕਟਿਵਾ ਸਕੂਟਰ 'ਤੇ ਬੈਗ 'ਚ 40,000 ਰੁਪਏ ਅਤੇ ਹਿਸਾਬ ਕਿਤਾਬ ਸੀ। 

ਇਹ ਵੀ ਪੜ੍ਹੋ- ਬਾਪ-ਰੇ! ਪੰਜਾਬ ਦੇ ਇਸ ਇਲਾਕੇ 'ਚ ਸਾਢੇ 4 ਤੋਂ 5 ਫੁੱਟ ਲੰਬਾ ਘੀਆ ਬਣਿਆ ਖਿੱਚ ਦਾ ਕੇਂਦਰ

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪਟੇਲ ਨਗਰ ਵਿਖੇ ਤਿੰਨ ਅਣਪਛਾਤੇ ਵਿਅਕਤੀ ਵਾਹਨਾਂ ਵਿਚ ਆਏ ਅਤੇ ਇਕ ਵਿਅਕਤੀ ਨੇ ਉਸ ਨੂੰ ਪਿਸਤੌਲ ਵਿਖਾ ਕੇ ਕਰੀਬ 40 ਹਜ਼ਾਰ ਰੁਪਏ ਲੁੱਟ ਲਏ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਮੁਕੱਦਮਾ ਥਾਣਾ ਡਿਵੀਜ਼ਨ ਨੰਬਰ 1 ਵਿਚ ਜਲੰਧਰ ਦਰਜ ਕੀਤਾ ਗਿਆ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਮੁਲਜ਼ਮ ਦੀ ਪਛਾਣ ਸੰਦੀਪ ਕੁਮਾਰ ਪੁੱਤਰ ਭੋਲਾ ਸਿੰਘ ਵਾਸੀ ਨਿਊ ਅਮਰ ਨਗਰ ਜਲੰਧਰ ਵਜੋਂ ਹੋਈ ਹੈ। 

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਮਾਸਟਰ ਗੁਰਬੰਤਾ ਸਿੰਘ ਦੇ ਫਲੈਟਾਂ 'ਤੇ ਛਾਪੇਮਾਰੀ ਕੀਤੀ ਗਈ ਸੀ, ਜਿੱਥੇ ਮੁਲਜ਼ਮ ਸੰਦੀਪ ਸਿੰਘ ਮੌਜੂਦ ਸੀ। ਉਸ ਨੇ ਦੱਸਿਆ ਕਿ ਪੁਲਸ ਪਾਰਟੀ ਨੂੰ ਵੇਖ ਕੇ ਸੰਦੀਪ ਨੇ ਉਪਰੋਂ ਛਾਲ ਮਾਰ ਦਿੱਤੀ ਅਤੇ ਉਸ ਦੇ ਪੈਰ 'ਤੇ ਸੱਟ ਲੱਗ ਗਈ। ਇਸ ਦੌਰਾਨ ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਨੂੰ ਕਾਬੂ ਕਰਕੇ ਉਸ ਕੋਲੋਂ ਵਾਰਦਾਤ ਵਿੱਚ ਵਰਤਿਆ ਗਿਆ ਇਕ ਪਿਸਤੌਲ 32 ਬੋਰ ਦਾ ਇਕ ਪਿਸਤੌਲ, ਦੋ ਜ਼ਿੰਦਾ ਰੌਂਦ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਇਕ ਮੋਟਰਸਾਈਕਲ ਬਰਾਮਦ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ-ਹਾਦਸੇ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 3 ਬੱਚਿਆਂ ਦੀ ਮਾਂ ਨੂੰ ਮਿਲੀ ਦਰਦਨਾਕ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


 


author

shivani attri

Content Editor

Related News