ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ
Friday, May 15, 2026 - 04:13 PM (IST)
ਹਾਜੀਪੁਰ (ਜੋਸ਼ੀ)-ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਹਾਜੀਪੁਰ ਪੁਲਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਇੰਸਪੈਕਟਰ ਅਮਰਜੀਤ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਏ. ਐੱਸ. ਆਈ. ਭਰਤ ਸਿੰਘ ਆਪਣੀ ਪੁਲਸ ਪਾਰਟੀ ਸਮੇਤ ਹਰਦੋਖੁੰਦਪੁਰ ਤੋਂ ਬੁੱਢਾਬੜ ਵੱਲ ਗਸ਼ਤ ਅਤੇ ਚੈਕਿੰਗ ਲਈ ਜਾ ਰਹੇ ਸਨ।
ਇਹ ਵੀ ਪੜ੍ਹੋ: ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ
ਰਸਤੇ ’ਚ ਇਕ ਨੌਜਵਾਨ ਸੜਕ ਕਿਨਾਰੇ ਆਪਣਾ ਮੋਟਰਸਾਈਕਲ ਖੜ੍ਹਾ ਕਰਕੇ ਖੇਤਾਂ ’ਚ ਖੜ੍ਹਾ ਸੀ। ਪੁਲਸ ਪਾਰਟੀ ਨੂੰ ਵੇਖ ਕੇ ਜਦੋਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਮੁਸਤੈਦ ਪੁਲਸ ਕਰਮਚਾਰੀਆਂ ਨੇ ਉਸ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਫੜੇ ਗਏ ਨੌਜਵਾਨ ਦੀ ਪਛਾਣ ਸੰਜੀਵ ਕੁਮਾਰ ਪੁੱਤਰ ਕੁਲਦੀਪ ਸਿੰਘ, ਨਿਵਾਸੀ ਖੁਸ਼ਨਗਰ ਵਜੋਂ ਹੋਈ ਹੈ।
ਤਲਾਸ਼ੀ ਲੈਣ ’ਤੇ ਉਸ ਕੋਲੋਂ 48 ਖੁੱਲ੍ਹੀਆਂ ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਪੁਲਸ ਨੇ ਸੰਜੀਵ ਕੁਮਾਰ ਵਿਰੁੱਧ ਥਾਣਾ ਹਾਜੀਪੁਰ ਵਿਖੇ ਮਾਮਲਾ ਦਰਜ ਕਰ ਲਿਆ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਇਹ ਨਸ਼ੀਲੀਆਂ ਗੋਲ਼ੀਆਂ ਕਿੱਥੋਂ ਲੈ ਕੇ ਆਇਆ ਸੀ ਅਤੇ ਅੱਗੇ ਕਿਸ ਨੂੰ ਸਪਲਾਈ ਕਰਨੀਆਂ ਸਨ।
ਇਹ ਵੀ ਪੜ੍ਹੋ: ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ ਕੇ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
