ਸੁਲਤਾਨਪੁਰ ਲੋਧੀ ਵਿਖੇ 617 ਕਿਲੋ ਲਾਹਣ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ

04/29/2024 2:02:22 PM

ਸੁਲਤਾਨਪੁਰ ਲੋਧੀ (ਸੋਢੀ, ਧੀਰ, ਧੰਜੂ)- ਥਾਣਾ ਤਲਵੰਡੀ ਚੌਧਰੀਆਂ ਪੁਲਸ ਨੇ 617 ਕਿਲੋ ਲਾਹਣ ਸਮੇਤ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਸ ਵੱਲੋਂ ਨਸ਼ਿਆਂ ਵਿਰੁੱਧ ਸਰਚ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸੇ ਲੜੀ ਤਹਿਤ ਸਬ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਤਲਵੰਡੀ ਚੌਧਰੀਆਂ ਦੀ ਅਗਵਾਈ ਹੇਠ ਪੁਲਸ ਪਾਰਟੀ ਭੈੜੇ ਪੁਰਸ਼ਾਂ ਦੇ ਸਬੰਧ ਵਿਚ ਨਜ਼ਦੀਕ ਬਾਬਾ ਸ਼ਾਹ ਹੁਸੈਨ ਤਲਵੰਡੀ ਚੌਧਰੀਆਂ ਮੌਜੂਦ ਸੀ।

ਇਸ ਦੌਰਾਨ ਮੁਖ਼ਬਰ ਖ਼ਾਸ ਨੇ ਪੁਲਸ ਪਾਰਟੀ ਨੂੰ ਇਤਲਾਹ ਦਿੱਤੀ ਕਿ ਦਵਿੰਦਰ ਸਿੰਘ ਪੁੱਤਰ ਪੰਜਾਬ ਸਿੰਘ ਵਾਸੀ ਖਿਜਰਪੁਰ, ਥਾਣਾ ਤਲਵੰਡੀ ਚੌਧਰੀਆਂ, ਜੋਕਿ ਆਪਣੇ ਘਰ ’ਚ ਲਾਹਣ ਪਾ ਕੇ ਸ਼ਰਾਬ ਕਸੀਦ ਕਰਕੇ ਵੇਚਣ ਦਾ ਧੰਦਾ ਕਰਦਾ ਹੈ। ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਕਾਬੂ ਕੀਤਾ ਜਾ ਸਕਦਾ ਹੈ। ਪੁਲਸ ਨੇ ਰੇਡ ਕਰਕੇ ਮੁਲਜ਼ਮ ਕੋਲੋਂ 617 ਕਿਲੋ ਲਾਹਣ ਬਰਾਮਦ ਕਰਕੇ ਮੁਕੱਦਮਾ ਥਾਣਾ ਤਲਵੰਡੀ ਚੌਧਰੀਆਂ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ 2024 ਦੀ ਹੁਣ ਤਕ ਦੀ ਸਭ ਤੋਂ ਵੱਡੀ ਹੈਰੋਇਨ ਦੀ ਖੇਪ ਫੜੀ, ਕੈਨੇਡਾ ਸਣੇ 5 ਦੇਸ਼ਾਂ 'ਚ ਫੈਲਿਆ ਨੈੱਟਵਰਕ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


shivani attri

Content Editor

Related News