ਕੱਟੜਾ ਮੁਹੱਲੇ ''ਚ ਨੌਜਵਾਨ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਗੋਲ਼ੀਆਂ ਚਲਾਉਣ ਦੇ ਮਾਮਲੇ ''ਚ ਇਕ ਗ੍ਰਿਫ਼ਤਾਰ
Sunday, Nov 19, 2023 - 12:27 PM (IST)
ਜਲੰਧਰ (ਸੁਧੀਰ, ਮਹੇਸ਼)–ਐਂਟੀ-ਨਾਰਕੋਟਿਕਸ ਸਟਾਫ਼ (ਸੀ. ਆਈ. ਏ. ਸਟਾਫ਼-2) ਦੀ ਪੁਲਸ ਪਾਰਟੀ ਨੇ ਨੌਜਵਾਨ ਨੂੰ ਜਾਨੋਂ ਮਾਰਨ ਦੇ ਮਨਸੂਬੇ ਤਹਿਤ ਉਸ ’ਤੇ ਨਾਜਾਇਜ਼ ਹਥਿਆਰ ਨਾਲ ਗੋਲ਼ੀਆਂ ਚਲਾਉਣ ਦੇ ਦੋਸ਼ ਵਿਚ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 32 ਬੋਰ ਦਾ ਨਾਜਾਇਜ਼ ਪਿਸਤੌਲ ਅਤੇ 3 ਜ਼ਿੰਦਾ ਰੌਂਦ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।
ਡੀ. ਸੀ. ਪੀ. ਇਨਵੈਸਟੀਗੇਸ਼ਨ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਦਵਿੰਦਰਪਾਲ ਸਿੰਘ ਨਿਵਾਸੀ ਮਖਦੂਮਪੁਰਾ ਨੇ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੋਸ਼ ਲਾਇਆ ਸੀ ਕਿ 14 ਨਵੰਬਰ ਦੀ ਰਾਤ ਲਗਭਗ 9.30 ਵਜੇ ਉਹ ਕੱਟੜਾ ਮੁਹੱਲਾ ਵਿਚ ਸਥਿਤ ਆਪਣੀ ਭੂਆ ਦੇ ਘਰ ਦੇ ਬਾਹਰ ਖੜ੍ਹਾ ਸੀ। ਇੰਨੇ ਵਿਚ ਪਰਮਜੀਤ ਸਿੰਘ ਉਰਫ਼ ਪ੍ਰਿੰਸ ਬਾਬਾ ਨਿਵਾਸੀ ਧੋਬੀ ਮੁਹੱਲਾ ਆਪਣੇ ਸਾਥੀਆਂ ਬੱਬੂ, ਵਿਸ਼ਾਲ ਦੂਬੇ, ਆਕਾਸ਼ ਅਤੇ ਗੋਪੀ ਨਾਲ ਸਵਿੱਫਟ ਕਾਰ ਵਿਚ ਸਵਾਰ ਹੋ ਕੇ ਆਇਆ, ਜਿਨ੍ਹਾਂ ਨੇ ਉਸ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਉਸ ’ਤੇ ਰੰਜਿਸ਼ਨ ਗੋਲ਼ੀ ਚਲਾ ਦਿੱਤੀ, ਜਿਸ ਤੋਂ ਬਾਅਦ ਪੁਲਸ ਨੇ ਥਾਣਾ ਬਸਤੀ ਬਾਵਾ ਖੇਲ ਵਿਚ ਪੀੜਤ ਧਿਰ ਦੇ ਬਿਆਨਾਂ ’ਤੇ ਮੁਲਜ਼ਮ ਖ਼ਿਲਾਫ਼ ਹੱਤਿਆ ਦੇ ਯਤਨ ਅਤੇ ਆਰਮਜ਼ ਐਕਟ ਅਧੀਨ ਮਾਮਲਾ ਦਰਜ ਕਰ ਲਿਆ।
ਇਹ ਵੀ ਪੜ੍ਹੋ: ਰੋਹਿਤ ਕਤਲ ਕੇਸ: ਕਾਤਲ ਤੇ CIA ਸਟਾਫ਼ ਆਹਮੋ-ਸਾਹਮਣੇ, ਦੋਵਾਂ ਵਿਚਾਲੇ ਚੱਲੀਆਂ ਗੋਲ਼ੀਆਂ
ਡੀ. ਸੀ. ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਐਂਟੀ-ਨਾਰਕੋਟਿਕਸ ਸੈੱਲ (ਸੀ. ਆਈ.-2) ਦੀ ਪੁਲਸ ਨੂੰ ਸੌਂਪੀ ਗਈ, ਜਿਸ ਤਹਿਤ ਨਾਰਕੋਟਿਕਸ ਸੈੱਲ ਦੇ ਇੰਚਾਰਜ ਇੰਸ. ਅਸ਼ੋਕ ਕੁਮਾਰ ਨੇ ਪੁਲਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਆਧਾਰ ’ਤੇ ਮੁਲਜ਼ਮ ਪਰਮਜੀਤ ਸਿੰਘ ਉਰਫ਼ ਪ੍ਰਿੰਸ ਬਾਬਾ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਵਾਰਦਾਤ ਵਿਚ ਵਰਤਿਆ ਨਾਜਾਇਜ਼ ਹਥਿਆਰ ਅਤੇ 3 ਜ਼ਿੰਦਾ ਰੌਂਦ ਵੀ ਬਰਾਮਦ ਕਰ ਲਏ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਉਕਤ ਨਾਜਾਇਜ਼ ਹਥਿਆਰ ਇੰਦੌਰ (ਐੱਮ. ਪੀ.) ਤੋਂ ਖਰੀਦ ਕੇ ਲਿਆਇਆ ਸੀ। ਕਾਬੂ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਉਸ ਦਾ 2 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਸ ਕਾਬੂ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ। ਪੁੱਛਗਿੱਛ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਕਾਬੂ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਇਕ ਦਰਜਨ ਤੋਂ ਜ਼ਿਆਦਾ ਮਾਮਲੇ ਦਰਜ ਹਨ। ਕਾਬੂ ਮੁਲਜ਼ਮ ਦੇ ਫ਼ਰਾਰ ਸਾਥੀਆਂ ਦੀ ਭਾਲ ਵਿਚ ਵੀ ਪੁਲਸ ਵੱਲੋਂ ਛਾਪੇਮਾਰੀ ਜਾਰੀ ਹੈ।
ਇਹ ਵੀ ਪੜ੍ਹੋ: ਜਲੰਧਰ ਵਿਖੇ ਰਵੀ ਜਿਊਲਰਜ਼ 'ਚ ਹੋਈ ਲੁੱਟ ਦੇ ਮਾਮਲੇ 'ਚ ਨਵਾਂ ਮੋੜ, ਮਾਲਕ ਹੀ ਨਿਕਲਿਆ ਝੂਠੀ ਕਹਾਣੀ ਦਾ ਰਚੇਤਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711