22500 ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਇਕ ਗ੍ਰਿਫ਼ਤਾਰ
Monday, Mar 25, 2024 - 05:34 PM (IST)

ਸੁਲਤਾਨਪੁਰ ਲੋਧੀ (ਸੋਢੀ, ਧੀਰ)-ਥਾਣਾ ਸੁਲਤਾਨਪੁਰ ਲੋਧੀ ਪੁਲਸ ਵੱਲੋਂ ਇੰਸਪੈਕਟਰ ਹਰਗੁਰਦੇਵ ਸਿੰਘ ਐੱਸ. ਐੱਚ. ਓ. ਦੀ ਅਗਵਾਈ ’ਚ ਵੱਡੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਸਮੇਤ 1 ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸਰਦਾਰ ਬਬਨਦੀਪ ਸਿੰਘ ਲੁਬਾਣਾ ਨੇ ਦੱਸਿਆ ਕਿ ਵਤਸਲਾ ਗੁਪਤਾ ਸੀਨੀਅਰ ਪੁਲਸ ਕਪਤਾਨ ਕਪੂਰਥਲਾ ਵੱਲੋਂ ਨਸ਼ੇ ਅਤੇ ਮਾੜੇ ਅਨਸਰਾਂ ਵਿਰੁੱਧ ਛੇੜੀ ਮੁਹਿੰਮ ਤਹਿਤ ਜ਼ੇਰੇ ਨਿਗਰਾਨੀ ਸਰਬਜੀਤ ਰਾਏ ਐੱਸ. ਪੀ. ਤਫ਼ਤੀਸ਼ ਕਪੂਰਥਲਾ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੂੰ ਭਾਰੀ ਸਫ਼ਲਤਾ ਹਾਸਲ ਹੋਈ, ਜਦੋਂ ਇੰਸਪੈਕਟਰ ਹਰਗੁਰਦੇਵ ਸਿੰਘ ਐੱਸ. ਐੱਚ. ਓ. ਥਾਣਾ ਸੁਲਤਾਨਪੁਰ ਲੋਧੀ ਦੀ ਅਗਵਾਈ ਹੇਠ ਏ. ਐੱਸ. ਆਈ. ਹਰਭਜਨ ਸਿੰਘ ਸਮੇਤ ਪੁਲਸ ਪਾਰਟੀ ਦੇ ਗਰਾਰੀ ਚੌਂਕ ਸੁਲਤਾਨਪੁਰ ਲੋਧੀ ਮੌਜੂਦ ਸੀ।
ਇਹ ਵੀ ਪੜ੍ਹੋ: 'ਹੋਲੀ' ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਨਹਿਰ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ
ਇਸ ਦੌਰਾਨ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਬਲਵਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਬੂਟਾ, ਥਾਣਾ ਸੁਭਾਨਪੁਰ (ਜ਼ਿਲਾ ਕਪੂਰਥਲਾ) ਜੋ ਕਿ ਲੋਹੀਆ ਚੁੰਗੀ ਸੈਂਡ ਥੱਲੇ ਇਕ ਕੈਨ ਪਲਾਸਟਿਕ ਰੱਖ ਕੇ ਉੱਪਰ ਬੈਠਾ ਹੈ ਤੇ ਸਵਾਰੀ ਦਾ ਇੰਤਜ਼ਾਰ ਕਰ ਰਿਹਾ ਹੈ। ਜੇਕਰ ਹੁਣੇ ਹੀ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦਾ ਹੈ। ਉਨ੍ਹਾਂ ਕਿਹਾ ਕਿ ਉਕਤ ਇਤਲਾਹ ’ਤੇ ਪੁਲਸ ਪਾਰਟੀ ਵੱਲੋਂ ਰੇਡ ਕਰਕੇ ਬਲਵਿੰਦਰ ਸਿੰਘ ਪਾਸੋਂ 22500 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਮੁਲਜ਼ਮ ਦੇ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ 'ਚ ਹੋਲੇ-ਮਹੱਲੇ ਦੀਆਂ ਲੱਗੀਆਂ ਰੌਣਕਾਂ, ਲੱਖਾਂ ਦੀ ਗਿਣਤੀ 'ਚ ਸੰਗਤ ਹੋ ਰਹੀ ਨਤਮਸਤਕ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8