30 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ, ਮਾਮਲਾ ਦਰਜ

Monday, Apr 13, 2026 - 05:34 PM (IST)

30 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ, ਮਾਮਲਾ ਦਰਜ

ਬੰਗਾ(ਰਾਕੇਸ਼ ਅਰੋੜਾ)- ਥਾਣਾ ਸਦਰ ਬੰਗਾ ਪੁਲਸ ਦੁਆਰਾ 30 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਐਨਡੀਪੀਐਸ ਅਧੀਨ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਥਾਣਾ ਸਦਰ ਦੀ ਪੁਲਸ ਪਾਰਟੀ ਜਰਨਲ ਚੈਕਿੰਗ ਅਤੇ ਗਸ਼ਤ ਦੌਰਾਨ ਸਰਕਾਰੀ ਗੱਡੀ ਤੇ ਸਵਾਰ ਹੋ ਕੇ ਥਾਣਾ ਸਦਰ ਬੰਗਾ ਤੋਂ ਪਿੰਡ ਗੋਬਿੰਦਪੁਰ ਤੋਂ ਅਟਾਰੀ ਸਾਈਡ ਨੂੰ ਜਾ ਰਹੀ ਸੀ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ

ਜਦੋਂ ਪੁਲਸ ਪਾਰਟੀ ਪਿੰਡ ਗੋਬਿੰਦਪੁਰ ਤੋਂ ਅੱਗੇ ਪੈਂਦੀ ਬੇਈ ਪੁਲੀ 'ਤੇ ਪੁੱਜੀ ਤਾਂ ਸਾਹਮਣੇ ਪਿੰਡ ਅਟਾਰੀ ਸਾਈਡ ਤੋਂ ਇੱਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਜੋ ਸਾਹਮਣੇ ਤੋਂ ਪੁਲਸ ਪਾਰਟੀ ਦੀ ਗੱਡੀ ਨੂੰ ਆਉਂਦਾ ਵੇਖ ਘਬਰਾ ਗਿਆ ,ਅਤੇ ਉਸ ਨੇ ਆਪਣੇ ਪਹਿਨੇ ਹੋਏ ਲੋਅਰ ਦੀ ਜੇਬ ਵਿੱਚੋਂ ਇੱਕ ਪਲਾਸਟਿਕ ਦਾ ਲਿਫਾਫਾ ਕੱਢ ਕੇ ਸੜਕ ਦੀ ਸਾਈਡ ਦੇ ਉੱਘੇ ਹੋਏ ਘਾਹ ਫੂਸ ਵੱਲ ਨੂੰ ਸੁੱਟ ਦਿੱਤਾ। ਜਿਸ ਨੂੰ ਪੁਲਸ ਪਾਰਟੀ ਨੇ ਸ਼ੱਕ ਦੇ ਬਿਨਾਹ 'ਤੇ ਗੱਡੀ ਰੋਕ ਕੇ ਕਾਬੂ ਕੀਤਾ। 

ਇਹ ਵੀ ਪੜ੍ਹੋ- ਪੰਜਾਬ ਦੇ ਸਕੂਲਾਂ ਨੂੰ ਬਣਿਆ ਜਾ ਰਿਹਾ ਨਿਸ਼ਾਨਾ, ਤਰਨਤਾਰਨ ਦੇ ਇਸ ਸਕੂਲ 'ਚ...

ਕਾਬੂ ਆਏ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਜਸਵੀਰ ਸਿੰਘ ਨਿਵਾਸੀ ਪਿੰਡ ਅਟਾਰੀ ਵਜੋਂ ਹੋਈ। ਜਦੋਂ ਪੁਲਸ ਪਾਰਟੀ ਵੱਲੋਂ ਉਸ ਦੁਆਰਾ ਘਾਹ ਫੂਸ ਵੱਲ ਨੂੰ ਸੁੱਟੇ ਲਿਫਾਫੇ ਨੂੰ ਚੁੱਕ ਉਸਦੀ ਜਾਂਚ ਕੀਤੀ ਤਾਂ ਉਸ ਵਿੱਚੋਂ 3 ਪੱਤੇ ਨਸ਼ੀਲੀਆਂ ਗੋਲੀਆਂ ਹਰੇਕ ਪੱਤੇ ਵਿੱਚ 10 ਗੋਲੀਆਂ ਕੁੱਲ 30 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਨਾਂ ਤੋਂ ਉਨ੍ਹਾਂ ਦੀ ਬਣਨ ਦੀ ਅਤੇ ਮਿਆਦ ਪੁੱਗਣ ਦੀ ਮਿਤੀ ਮਿਟਾਈ ਹੋਈ ਸੀ। ਜਿਸ ਸਬੰਧੀ ਕਾਬੂ ਆਇਆ ਵਿਅਕਤੀ ਮੌਕੇ ਤੇ ਪੁਲਸ ਪਾਰਟੀ ਨੂੰ ਗੋਲੀਆਂ ਸਬੰਧੀ ਕੋਈ ਵੀ ਪੁਖਤਾ ਸਬੂਤ ਪੇਸ਼ ਨਹੀਂ ਕਰ ਸਕਿਆ ।ਜਿਸ ਉਪਰੰਤ ਪੁਲਸ ਪਾਰਟੀ ਵੱਲੋਂ ਉਸ ਨੂੰ ਕਾਬੂ ਕਰ ਥਾਣਾ ਲਿਆਂਦਾ ਗਿਆ ਅਤੇ ਉਸ ਖਿਲਾਫ ਐਨਡੀਪੀਐਸ ਅਧੀਨ ਮਾਮਲਾ ਨੰਬਰ 60 ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਜਿਸ ਨੂੰ ਅੱਜ ਡਾਕਟਰੀ ਜਾਂਚ ਉਪਰੰਤ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ ਪਹਾੜੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News