ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਗ੍ਰਿਫ਼ਤਾਰ
Thursday, Feb 06, 2025 - 03:51 PM (IST)
![ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਗ੍ਰਿਫ਼ਤਾਰ](https://static.jagbani.com/multimedia/2025_2image_14_54_388169904arrestedwoman.jpg)
ਨਵਾਂਸ਼ਹਿਰ (ਮਨੋਰੰਜਨ)- ਥਾਣਾ ਬਲਾਚੌਰ ਪੁਲਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕੋਲੋ 40 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ। ਪੁਲਸ ਨੇ ਕਥਿਤ ਦੋਸ਼ੀ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਸੁਭਾਸ਼ ਚੰਦ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਸ ਪਾਰਟੀ ਬਲਾਚੌਰ ਮੌਜੂਦ ਸੀ ਕਿ ਇਸੇ ਦੌਰਾਨ ਸਾਹਮਣੇ ਤੋਂ ਆਉਂਦਾ ਵਿਅਕਤੀ ਵਿਖਾਈ ਦਿੱਤਾ, ਜੋ ਪੁਲਸ ਪਾਰਟੀ ਨੂੰ ਵੇਖ ਕੇ ਪਿੱਛੇ ਨੂੰ ਮੁੜਨ ਲੱਗਿਆ ਤਾਂ ਪੁਲਸ ਨੇ ਤੁਰੰਤ ਸ਼ੱਕ ਦੇ ਆਧਾਰ 'ਤੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕੋਲੋ 40 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਉਨਾ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਪਛਾਣ ਗੁਰਪ੍ਰੀਤ ਸਿੰਘ ਦੇ ਰੂਪ ਵਿੱਚ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ: ਕਾਰ ਤੇ ਟਰਾਲੇ ਵਿਚਾਲੇ ਭਿਆਨਕ ਟੱਕਰ ਮਗਰੋਂ ਲੱਗੀ ਅੱਗ, ਮੰਜ਼ਰ ਵੇਖ ਸਹਿਮੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e