ਸੜਕ ਹਾਦਸੇ ਵਿਚ 1 ਨੌਵਜਾਨ ਦੀ ਮੌਤ
Monday, Dec 23, 2024 - 06:34 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਮਿਆਣੀ ਰੋਡ 'ਤੇ ਲੱਖੀ ਸਿਨੇਮਾ ਚੌਂਕ ਪੁਲੀ ਨੇੜੇ ਵਾਪਰੇ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਝਾਂਵਾਂ ਦੇ ਰੂਪ ਵਿਚ ਹੋਈ ਹੈ। ਹਾਦਸਾ ਦੁਪਹਿਰ ਦੇ ਸਮੇਂ ਉਸ ਵੇਲੇ ਵਾਪਰਿਆ ਜਦੋਂ ਕੁਲਦੀਪ ਆਪਣਾ ਛੋਟਾ ਹਾਥੀ ਵਾਹਨ ਸੜਕ ਕਿਨਾਰੇ ਖੜ੍ਹਾ ਕਰਕੇ ਸੜਕ ਕਿਨਾਰੇ ਮੌਜੂਦ ਸੀ ਤਾਂ ਉਹ ਗੰਨੇ ਨਾਲ ਭਰੀ ਟਰਾਲੀ ਟਰੈਕਟਰ ਦੀ ਲਪੇਟ ਵਿਚ ਆ ਗਿਆ। ਉਸ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਚੁੱਕੀ ਸੀ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਚਿਤਾਵਨੀ ਜਾਰੀ, ਜਾਣੋ ਅਗਲੇ ਦਿਨਾਂ ਦਾ Weather Update
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e