ਹੁਸ਼ਿਆਰਪੁਰ ਵਿਖੇ ‘ਇਕ ਤਾਰੀਖ਼, ਇਕ ਘੰਟਾ, ਇਕ ਸਾਥ’ ਸਫ਼ਾਈ ਮੁਹਿੰਮ ਚੱਲੇਗੀ ਇਕ ਅਕਤੂਬਰ ਨੂੰ

09/29/2023 12:01:20 PM

ਹੁਸ਼ਿਆਰਪੁਰ (ਘੁੰਮਣ)-ਮਹਾਤਮਾ ਗਾਂਧੀ ਦੀ 154ਵੀਂ ਜਯੰਤੀ ’ਤੇ 1 ਅਕਤੂਬਰ ਨੂੰ ਰਾਸ਼ਟਰੀ ਪੱਧਰ ’ਤੇ ਵਿਸ਼ੇਸ਼ ਸਵੱਛਤਾ ਮੁਹਿੰਮ ‘ਇਕ ਤਾਰੀਖ਼, ਇਕ ਘੰਟਾ, ਇਕ ਸਾਥ’ ਚਲਾਈ ਜਾਵੇਗੀ। ਇਸ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਸਮੂਹ ਪਿੰਡਾਂ ਅਤੇ ਸਵੇਰੇ 10 ਵਜੇ ਤੋਂ ਇਕ ਘੰਟੇ ਲਈ ਸ਼ਹਿਰਾਂ ਵਿਚ ਸਵੱਛਤਾ ਗਤੀਵਿਧੀਆਂ ਚਲਾਈਆਂ ਜਾਣਗੀਆਂ, ਜਿਸ ਵਿਚ ਸਥਾਨਕ ਲੋਕ ਅਤੇ ਸੰਸਥਾਵਾਂ ਉਤਸ਼ਾਹ ਨਾਲ ਹਿੱਸਾ ਲੈਣਗੀਆਂ। ਇਸ ਮੁਹਿੰਮ ਦਾ ਮੁੱਖ ਉਦੇਸ਼ ਆਮ ਲੋਕਾਂ ਵਿਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਕੂੜਾ ਰਹਿਤ ਸਾਫ-ਸੁਥਰਾ ਵਾਤਾਵਰਣ ਸਿਰਜਣ ਵਿਚ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਗਾਂਧੀ ਜਯੰਤੀ ਮੌਕੇ ਸਵੇਰੇ 10 ਵਜੇ ਤੋਂ ‘ਇਕ ਤਾਰੀਖ਼, ਇਕ ਘੰਟਾ, ਇਕ ਸਾਥ’ ਸਫ਼ਾਈ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਕੂੜਾ ਰਹਿਤ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਇਆ ਜਾ ਸਕੇ ਅਤੇ ਲੋਕਾਂ ਦੀ ਭਾਗੀਦਾਰੀ ਨਾਲ ਪਿੰਡਾਂ ਅਤੇ ਸ਼ਹਿਰਾਂ ਵਿਚ ਕੂੜਾ ਰਹਿਤ ਅਤੇ ਸਾਫ਼-ਸੁਥਰਾ ਵਾਤਾਵਰਣ ਸਿਰਜਿਆ ਜਾ ਸਕੇ।

ਇਸ ਦੌਰਾਨ ਚੁਣੀਆਂ ਗਈਆਂ ਜਨਤਕ ਥਾਵਾਂ ਦੀ ਲੇਬਰ ਰਾਹੀਂ ਸਫ਼ਾਈ ਕੀਤੀ ਜਾਵੇਗੀ ਅਤੇ ਇਕੱਠਾ ਕੀਤਾ ਗਿਆ ਕੂੜਾ ਪ੍ਰਬੰਧਨ ਲਈ ਨਜ਼ਦੀਕੀ ਵੇਸਟ ਮੈਨੇਜਮੈਂਟ ਯੂਨਿਟ ਨੂੰ ਭੇਜਿਆ ਜਾਵੇਗਾ। ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿਚ ਪ੍ਰੋਗਰਾਮ ਉਲੀਕੇ ਜਾ ਰਹੇ ਹਨ, ਜਿਸ ਵਿਚ ਸਥਾਨਕ ਨਾਗਰਿਕ, ਲੋਕ ਨੁਮਾਇੰਦੇ, ਸਮਾਜਿਕ-ਧਾਰਮਿਕ-ਵਿੱਦਿਅਕ ਸੰਸਥਾਵਾਂ, ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ, ਮਾਰਕੀਟ ਐਸੋਸੀਏਸ਼ਨ, ਯੂਥ ਕਲੱਬਾਂ, ਸਰਕਾਰੀ-ਗੈਰ ਸਰਕਾਰੀ ਹਸਪਤਾਲ, ਹੋਟਲ, ਢਾਬਿਆਂ ਆਦਿ ਦੇ ਲੋਕ ਯੋਗਦਾਨ ਪਾਉਣਗੇ।

ਇਹ ਵੀ ਪੜ੍ਹੋ: ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਸ਼੍ਰੀ ਸਿੱਧ ਬਾਬਾ ਸੋਢਲ ਜੀ ਦੇ ਮੰਦਿਰ ਹੋਏ ਨਤਮਸਤਕ

ਉਨ੍ਹਾਂ ਸ਼ਹਿਰ ਵਾਸੀਆਂ ਅਤੇ ਜਨ-ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਆਪਣੇ ਆਲੇ-ਦੁਆਲੇ ਦੀ ਸਫਾਈ ਦਾ ਕੰਮ ਕਰ ਕੇ ‘ਸਵੱਛਾਂਜਲੀ’ ਨਾਲ ਰਾਸ਼ਟਰ ਪਿਤਾ ਨੂੰ ਸ਼ਰਧਾਂਜਲੀ ਭੇਟ ਕਰਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰਾਨ ਸਾਰੀਆਂ ਗਤੀਵਿਧੀਆਂ ਸਿੰਗਲ ਯੂਜ਼ ਪਲਾਸਟਿਕ ਤੋਂ ਪੂਰੀ ਤਰ੍ਹਾਂ ਮੁਕਤ ਕਰਵਾਈਆਂ ਜਾਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪਲਾਸਟਿਕ ਦੇ ਲਿਫ਼ਾਫਿਆਂ ਅਤੇ ਹੋਰ ਪਲਾਸਟਿਕ ਥਰਮੋਕੋਲ ਕਟਲਰੀ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਕੂੜਾ ਨਾ ਸਾੜਿਆ ਜਾਵੇ, ਇਹ ਸਿਹਤ ਅਤੇ ਵਾਤਾਵਰਣ ਲਈ ਬਹੁਤ ਹਾਨੀਕਾਰਕ ਹਨ। ਸਾਰੇ ਨਾਗਰਿਕਾਂ ਨੂੰ ਆਪਣੇ ਪਿੰਡ ਅਤੇ ਸ਼ਹਿਰ ਨੂੰ ਸਿੰਗਲ ਯੂਜ਼ ਪਲਾਸਟਿਕ ਅਤੇ ਕੂੜਾ ਮੁਕਤ ਅਤੇ ਸਾਫ ਸੁਥਰਾ ਬਣਾਉਣ ਵਿਚ ਹਿੱਸਾ ਲੈਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਰੂਪਨਗਰ 'ਚ ਭਿਆਨਕ ਹਾਦਸਾ, ਪਿਓ ਦੀਆਂ ਅੱਖਾਂ ਸਾਹਮਣੇ 4 ਸਾਲਾ ਬੱਚੇ ਦੀ ਤੜਫ਼-ਤਰਫ਼ ਕੇ ਨਿਕਲੀ ਜਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News