ਭਿਆਨਕ ਸੜਕ ਹਾਦਸੇ ''ਚ ਇਕ ਦੀ ਮੌਤ, 3 ਜ਼ਖ਼ਮੀ

06/28/2022 11:40:13 AM

ਗੜ੍ਹਸ਼ੰਕਰ : ਸ੍ਰੀ ਅਨੰਦਪੁਰ ਸਾਹਿਬ ਰੋਡ 'ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਜਦਕਿ ਤਿੰਨ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਪਿਰਥੀ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਮੁਕੰਦਪੁਰ ਜਿਲ੍ਹਾ ਸ਼ਹੀਦ ਭਗਤ ਸਿੰਘ ਅਤੇ ਕਸ਼ਮੀਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਜਗਤਪੁਰ ਦੋਵੇਂ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਪਿੰਡ ਨੰਗਲਾ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਮੋਟਰਸਾਈਕਲ ਸਵਾਰ ਵਰਿੰਦਰ ਜੀਤ ਸਿੰਘ ਪੁੱਤਰ ਪਰਮਿੰਦਰ ਸਿੰਘ ਤੇ ਉਸ ਦੀ ਮਾਤਾ ਮਨਜੀਤ ਕੌਰ ਜੋ ਕਿ ਪੀ.ਜੀ.ਆਈ ਚੰਡੀਗੜ੍ਹ ਜਾ ਰਹੇ ਸਨ ਦੀ ਉਕਤ ਸਥਾਨ 'ਤੇ ਉਨ੍ਹਾਂ ਦੇ ਵਾਹਨ ਨਾਲ ਟੱਕਰ ਹੋ ਗਈ। 

ਇਹ ਵੀ ਪੜ੍ਹੋ- ਮੋਟਰਸਾਈਕਲ ਸਵਾਰ ਲੁਟੇਰੇ ਪ੍ਰਵਾਸੀ ਮਜ਼ਦੂਰ ਨੂੰ ਜ਼ਖ਼ਮੀ ਕਰਕੇ ਮੋਬਾਇਲ ਖੋਹ ਕੇ ਹੋਏ ਫਰਾਰ, ਮਾਮਲਾ ਦਰਜ

ਮਿਲੀ ਜਾਣਕਾਰੀ ਮੁਤਾਬਕ ਹਾਦਸੇ ਵਿਚ ਗੁਰਪ੍ਰੀਤ ਸਿੰਘ ਪਿਰਥੀ (59) ਦੀ ਮੌਕੇ 'ਤੇ ਮੌਤ ਹੋ ਗਈ। ਇਸ ਤੋਂ ਇਲਾਵਾ ਹਾਦਸੇ ਵਿਚ ਮਨਜੀਤ ਕੌਰ ਤੇ ਉਸ ਦਾ ਮੁੰਡਾ ਵਰਿੰਦਰ ਸਿੰਘ ਅਤੇ ਕਸ਼ਮੀਰ ਸਿੰਘ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਭਰਤੀ ਕਰਵਾਇਆ ਗਿਆ ਹੈ। ਇਸ ਘਟਨਾ ਸਬੰਧੀ ਥਾਣਾ ਗੜ੍ਹਸ਼ੰਕਰ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ। ਪੁਲਸ ਨੇ ਇਸ ਮਾਮਲੇ 'ਚ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਪੰਜਾਬ ਵਿਧਾਨ ਸਭਾ 'ਚ 'ਅਗਨੀਪਥ' 'ਤੇ ਹੰਗਾਮਾ, CM ਮਾਨ ਨੇ ਸਖ਼ਤ ਵਿਰੋਧ ਕਰਦਿਆਂ ਆਖੀ ਵੱਡੀ ਗੱਲ

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News