ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ 2 ਵਾਹਨਾਂ ਦੀ ਟੱਕਰ 'ਚ ਇਕ ਦੀ ਮੌਤ, 6 ਜ਼ਖ਼ਮੀ

07/16/2022 1:35:48 AM

ਗੜ੍ਹਸ਼ੰਕਰ (ਸ਼ੋਰੀ, ਸੰਜੀਵ) : ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੋਰ ਨੇੜੇ ਵਾਪਰੇ ਇਕ ਸੜਕ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ ਅਤੇ 6 ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਕੱਦੂਆਂ ਦੀ ਲਦਾਈ ਕਰ ਰਹੇ ਸੜਕ ਕਿਨਾਰੇ ਖੜ੍ਹੇ ਇਕ ਕੈਂਟਰ 'ਚ ਗੈਸ ਏਜੰਸੀ ਦੇ ਇਕ ਛੋਟੇ ਹਾਥੀ ਵੱਲੋਂ ਟੱਕਰ ਮਾਰ ਦੇਣ ਨਾਲ ਇਹ ਹਾਦਸਾ ਵਾਪਰਿਆ।

ਹਾਦਸੇ 'ਚ ਅਰੁਣ ਕੁਮਾਰ ਪੁੱਤਰ ਦੇਵਰਾਜ ਵਾਸੀ ਪਿੰਡ ਗੜ੍ਹੀ ਮਨਸੋਵਾਲ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਸਾਥੀ ਜਤਿੰਦਰ ਕੁਮਾਰ ਪੁੱਤਰ ਰਾਮ ਪਾਲ, ਨੀਰਜ ਕੁਮਾਰ ਪੁੱਤਰ ਕ੍ਰਿਸ਼ਨ ਕੁਮਾਰ, ਬਲਵੀਰ ਸਿੰਘ ਪੁੱਤਰ ਭਗਤ ਸਿੰਘ ਤੇ ਮੋਤੀ ਪਿੰਡ ਭਵਾਨੀਪੁਰ ਦੇ ਗੰਭੀਰ ਸੱਟਾਂ ਲੱਗੀਆਂ ਹਨ। ਇਹ ਸਾਰੇ ਕੈਂਟਰ ਨਾਲ ਸਨ। ਛੋਟੇ ਹਾਥੀ ਦੇ ਡਰਾਈਵਰ ਸੰਤੋਖ ਸਿੰਘ ਪੁੱਤਰ ਬਲਵੀਰ ਸਿੰਘ ਪਿੰਡ ਦੇਨੋਵਾਲ ਤੇ ਉਸ ਦਾ ਸਾਥੀ ਕਰਨਵੀਰ ਪੁੱਤਰ ਤੇਜੂ ਰਾਮ ਪਿੰਡ ਮੌਇਲਾਂ ਦੇ ਵੀ ਕਾਫੀ ਸੱਟਾਂ ਲੱਗੀਆਂ ਹਨ। ਜ਼ਖ਼ਮੀਆਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਤੋਂ ਨਵਾਂਸ਼ਹਿਰ ਰੈਫਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਸੁਰਖੀਆਂ ’ਚ ਜਲੰਧਰ ਨਗਰ ਨਿਗਮ ਦੇ ਕਰਮਚਾਰੀਆਂ ਦਾ ਕਾਰਨਾਮਾ, ਜਿਸ ਨੇ ਵੀ ਦੇਖਿਆ ਰਹਿ ਗਿਆ ਹੈਰਾਨ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News