ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਕਾਬੂ
02/29/2020 11:54:43 PM
ਸੁਲਤਾਨਪੁਰ ਲੋਧੀ, (ਸੋਢੀ)- ਥਾਣਾ ਕਬੀਰਪੁਰ ਪੁਲਸ ਦੇ ਏ. ਐੱਸ. ਆਈ. ਕੰਵਲਜੀਤ ਸਿੰਘ ਵਲੋ 135 ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਮੁਲਜ਼ਮ ਰੇਸ਼ਮ ਸਿੰਘ ਪੁੱਤਰ ਹਰਮੇਲ ਸਿੰਘ ਨਿਵਾਸੀ ਪਿੰਡ ਲਾਟੀਆਂਵਾਲ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਥਾਣਾ ਕਬੀਰਪੁਰ ਦੇ ਐੱਸ. ਐੱਚ. ਓ. ਗਿਆਨ ਸਿੰਘ ਨੇ ਦੱਸਿਆ ਕਿ ਸੀਨੀਅਰ ਪੁਲਸ ਕਪਤਾਨ ਕਪੂਰਥਲਾ ਸਤਿੰਦਰ ਸਿੰਘ ਅਤੇ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਸਰਵਣ ਸਿੰਘ ਬੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਨੂੰ ਉਸ ਸਮੇਂ ਹੋਰ ਸਫਲਤਾ ਮਿਲੀ। ਜਦ ਪੁਲਸ ਪਾਰਟੀ ਵਲੋਂ ਰਕਬਾ ਵੇਈਂ ਬੂਸੋਵਾਲ ਪੁਲ ਨੇਡ਼ੇ ਗਸ਼ਤ ਕਰਦਿਆਂ ਪਿੰਡ ਮਿਆਣੀ ਬਹਾਦਰ ਵਲੋਂ ਇਕ ਸ਼ੱਕੀ ਵਿਅਕਤੀ ਪੈਦਲ ਆਉਂਦਾ ਨਜ਼ਰ ਆਇਆ। ਜਿਸ ਨੂੰ ਰੋਕ ਕੇ ਤਲਾਸ਼ੀ ਲੈਣ ’ਤੇ ਭਾਰੀ ਮਾਤਰਾ ’ਚ ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਮੁਲਜ਼ਮ ਖਿਲਾਫ ਕੇਸ ਦਰਜ ਕਰ ਕੇ ਗ੍ਰਿਫਤਾਰ ਕੀਤਾ ਗਿਆ ਹੈ।