ਪੁਲਸ ਵੱਲੋਂ ਭਗੌੜਾ ਕਾਬੂ

03/23/2019 5:21:30 PM

ਟਾਂਡਾ (ਮੋਮੀ, ਪੰਡਿਤ)— ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲਾ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਟਾਂਡਾ ਪੁਲਸ ਨੇ ਲੁੱਟਖੋਹ ਦੇ ਮਾਮਲੇ ਵਿਚ ਨਾਮਜ਼ਦ ਇਕ ਭਗੌੜੇ ਦੋਸ਼ੀ ਨੂੰ ਕਾਬੂ ਕੀਤਾ ਹੈ। ਜ਼ਿਲਾ ਪੁਲਸ ਮੁਖੀ ਜੇ. ਏਲੀਚੇਲਿਅਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ. ਐੱਸ. ਪੀ. ਟਾਂਡਾ ਗੁਰਪ੍ਰੀਤ ਸਿੰਘ ਗਿੱਲ ਅਤੇ ਐੱਸ. ਐੱਚ. ਓ. ਟਾਂਡਾ ਹਰਗੁਰਦੇਵ ਸਿੰਘ ਦੀ ਅਗਵਾਈ ਵਿਚ ਪੁਲਸ ਵੱਲੋਂ ਕਾਬੂ ਕੀਤੇ ਗਏ ਦੋਸ਼ੀ ਦੀ ਪਛਾਣ ਰਣਵੀਰ ਸਿੰਘ ਉਰਫ ਰੌਬਿਨ ਪੁੱਤਰ ਸਤਵੰਤ ਸਿੰਘ ਵਾਸੀ ਪਿੰਡ ਜੈਂਦਾ (ਕਪੂਰਥਲਾ) ਵਜੋਂ ਹੋਈ ਹੈ। ਉਕਤ ਦੋਸ਼ੀ ਖਿਲਾਫ ਥਾਣਾ ਟਾਂਡਾ ਵਿਖੇ ਸਾਲ 2014 'ਚ ਧਾਰਾ 457, 380 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਸ ਨੂੰ ਮਾਣਯੋਗ ਅਦਾਲਤ ਵੱਲੋਂ ਭਗੌੜਾ ਐਲਾਨ ਕੀਤਾ ਹੋਇਆ ਸੀ।


shivani attri

Content Editor

Related News