ਚੋਰੀ ਦੇ ਮੋਟਰਸਾਈਕਲਾਂ ਸਮੇਤ ਇਕ ਕਾਬੂ
Thursday, Sep 19, 2019 - 12:59 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਜਸਵਿੰਦਰ)— ਟਾਂਡਾ ਪੁਲਸ ਨੇ ਮੋਟਰਸਾਈਕਲ ਚੋਰੀ ਕਰਕੇ ਸਸਤੇ ਭਾਅ ਵੇਚਣ ਦਾ ਕੰਮ ਕਰਨ ਵਾਲੇ ਇਕ ਵਿਆਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਥਾਣੇਦਾਰ ਗੁਰਬਚਨ ਸਿੰਘ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਜੀਤ ਸਿੰਘ ਲੱਭਾ ਪੁੱਤਰ ਲਖਵੀਰ ਸਿੰਘ ਨਿਵਾਸੀ ਦਾਤਾ ਦੇ ਰੂਪ 'ਚ ਹੋਈ ਹੈ। ਪੁਲਸ ਨੇ ਉਸ ਨੂੰ ਸਿਨੇਮਾ ਚੌਂਕ 'ਚੋਂ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਕਾਬੂ ਕਰਕੇ ਬਾਅਦ 'ਚ ਉਸ ਦੀ ਨਿਸ਼ਾਨਦੇਹੀ 'ਤੇ ਇਕ ਹੋਰ ਮੋਟਰਸਾਈਕਲ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ।