ਨਸ਼ੇ ਵਾਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ

01/04/2020 4:46:11 PM

ਨਵਾਂਸ਼ਹਿਰ (ਤ੍ਰਿਪਾਠੀ)— ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਰਜਿੰਦਰਪਾਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਸ਼ੱਕੀ ਲੋਕਾਂ ਦੀ ਤਲਾਸ਼ ’ਚ ਸਲੋਹ ਚੌਕ ਨਵਾਂਸ਼ਹਿਰ ’ਚ ਮੌਜੂਦ ਸੀ ਕਿ ਪੁਲਸ ਦੇ ਇਕ ਮੁਖਬਰ ਨੇ ਜਾਣਕਾਰੀ ਦਿੱਤੀ ਕਿ ਮਨਜੀਤ ਸਿੰਘ ਉਰਫ ਲੱਕੀ ਵਾਸੀ ਪੁਨੂੰਮਜਾਰਾ ਨਸ਼ੇ ਵਾਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ। ਜੇਕਰ ਇਸੇ ਸਮੇਂ ਪੁਲ ਨਹਿਰ ਸਲੋਹ ਸਾਈਡ ਰੇਡ ਕੀਤੀ ਜਾਵੀ ਤਾਂ ਉਸ ਨੂੰ ਨਸ਼ੇ ਵਾਲੀਆਂ ਗੋਲੀਆਂ ਸਣੇ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਏ.ਐੱਸ.ਆਈ. ਨੇ ਦੱਸਿਆ ਕਿ ਉਕਤ ਸੂਚਨਾ ਦੇ ਅਾਧਾਰ ’ਤੇ ਕਾਰਵਾਈ ਕਰਦੇ ਹੋਏ ਪੁਲਸ ਨੇ ਉਕਤ ਮਨਜੀਤ ਸਿੰਘ ਉਰਫ ਲੱਕੀ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ’ਚੋਂ 540 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਗ੍ਰਿਫਤਾਰ ਨੌਜਵਾਨ ਦੇ ਖਿਲਾਫ਼ ਥਾਣਾ ਸਿਟੀ ਨਵਾਂਸ਼ਹਿਰ ’ਚ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

shivani attri

This news is Content Editor shivani attri