16 ਮੋਟਰਸਾਈਕਲਾਂ ਤੇ 425 ਨਸ਼ੀਲੀਆਂ ਗੋਲੀਆਂ ਸਣੇ ਮੁੱਖ ਦੋਸ਼ੀ ਗ੍ਰਿਫਤਾਰ

Tuesday, Jan 14, 2020 - 06:34 PM (IST)

16 ਮੋਟਰਸਾਈਕਲਾਂ ਤੇ 425 ਨਸ਼ੀਲੀਆਂ ਗੋਲੀਆਂ ਸਣੇ ਮੁੱਖ ਦੋਸ਼ੀ ਗ੍ਰਿਫਤਾਰ

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)— ਥਾਣਾ ਸੁਲਤਾਨਪੁਰ ਲੋਧੀ ਪੁਲਸ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਮੱਥਾ ਟੇਕਣ ਆਏ ਸ਼ਰਧਾਲੂਆਂ ਦੇ ਮੋਟਰ ਸਾਈਕਲ ਚੋਰੀ ਕਰਨ ਵਾਲਾ ਮੁੱਖ ਮੁਲਜਮ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਸਰਵਣ ਸਿੰਘ ਬੱਲ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜਮ ਜਗਮੀਤ ਸਿੰਘ ਪੁੱਤਰ ਸਮਿੰਦਰ ਸਿੰਘ ਨਿਵਾਸੀ ਪਿੱਡ ਪਾਲੂਵਾਲ ਥਾਣਾ ਮਖੂ ਕੋਲੋਂ ਪੁੱਛਗਿੱਛ ਦੌਰਾਨ 16 ਚੋਰੀ ਦੇ ਮੋਟਰਸਾਈਕਲ ਬ੍ਰਰਾਮਦ ਕੀਤੇ ਗਏ ਹਨ ਅਤੇ 425 ਨਸ਼ੀਲੀਆਂ ਗੋਲੀਆਂ ਵੀ ਬ੍ਰਰਾਮਦ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਦੋਸ਼ੀਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਸੁਲਤਾਨਪੁਰ ਲੋਧੀ ਵਿਖੇ ਇੰਸਪੈਕਟਰ ਸਰਬਜੀਤ ਸਿੰਘ ਵੱਲੋਂ ਕੇਸ ਦਰਜ ਕਰਕੇ ਸਖਤੀ ਨਾਲ ਜਾਂਚ ਆਰੰਭ ਕੀਤੀ ਗਈ ਹੈ ਕਿ ਮੋਟਰਸਾਈਕਲ ਚੋਰ ਗਿਰੋਹ ਦਾ ਜਲਦੀ ਹੀ ਪਰਦਾ ਫਾਸ਼ ਕੀਤਾ ਜਾ ਸਕਦਾ ਹੈ। ਸਰਬਜੀਤ ਸਿੰਘ ਨੇ ਹੋਰ ਦੱਸਿਆ ਕਿ ਉਕਤ ਚੋਰ ਵਲੋ ਸੁਲਤਾਨਪੁਰ ਲੋਧੀ ਤੋਂ ਇਲਾਵਾ ਲੋਹੀਆਂ, ਸ਼ਾਹਕੋਟ , ਧਰਮਕੋਟ ਤੋਂ ਵੀ ਮੋਟਰਸਾਈਕਲ ਚੋਰੀ ਕਰਦਾ ਸੀ।


author

shivani attri

Content Editor

Related News