ਖੇਤੀਬਾੜੀ ਦੇ ਨਾਲ ਨਸ਼ੇ ਦੀ ਸਮੱਗਲਿੰਗ ਕਰਦਾ ਵਿਅਕਤੀ ਕਾਬੂ
Saturday, Jan 25, 2020 - 10:29 AM (IST)

ਜਲੰਧਰ (ਜ. ਬ.)— ਖੇਤੀਬਾੜੀ ਦੇ ਨਾਲ-ਨਾਲ ਨਸ਼ਾ ਸਮੱਗਲਿੰਗ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਨੂੰ ਥਾਣਾ ਮਕਸੂਦਾਂ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਗ੍ਰਿਫਤਾਰ ਕੀਤਾ ਹੈ, ਜਿਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਗ੍ਰਿਫਤਾਰ ਵਿਅਕਤੀ ਦੀ ਪਛਾਣ ਸੁਰਜੀਤ ਸਿੰਘ ਪੁੱਤਰ ਲੱਖਾ ਸਿੰਘ ਨਿਵਾਸੀ ਆਲਮਪੁਰ ਕਰਤਾਰਪੁਰ ਵਜੋਂ ਹੋਈ ਹੈ। ਥਾਣਾ ਮਕੂਸਦਾਂ ਮੁਖੀ ਰਾਜੀਵ ਕੁਮਾਰ ਨੇ ਦੱਸਿਆ ਕਿ ਸਬ-ਇੰਸਪੈਕਟਰ ਰਘੁਵੀਰ ਸਿੰਘ ਨੇ ਪੁਲਸ ਪਾਰਟੀ ਨਾਲ ਬਿਧੀਪੁਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ।
ਇਸ ਦੌਰਾਨ ਉਕਤ ਵਿਅਕਤੀ ਸਾਹਮਣੇ ਤੋਂ ਪੈਦਲ ਆ ਰਿਹਾ ਸੀ, ਜਿਸ ਦੀ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੀ ਜੇਬ 'ਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਥਾਣਾ ਮਕਸੂਦਾਂ ਦੀ ਪੁਲਸ ਨੇ ਦੱਸਿਆ ਕਿ ਜਾਂਚ ਦੌਰਾਨ ਵਿਅਕਤੀ ਨੇ ਦੱਸਿਆ ਕਿ ਉਹ ਪੇਸ਼ੇ ਤੋਂ ਖੇਤੀਬਾੜੀ ਦਾ ਕਾਰੋਬਾਰ ਕਰਦਾ ਹੈ ਪਰ ਉਹ ਨਸ਼ਾ ਕਰਨ ਦਾ ਆਦੀ ਹੈ। ਪੁਲਸ ਨੇ ਦੱਸਿਆ ਕਿ ਸੁਰਜੀਤ ਸਿੰਘ ਵਿਰੁੱਧ ਵੱਖ-ਵੱਖ ਥਾਣਿਆਂ ਵਿਚ ਪਹਿਲਾਂ ਤੋਂ ਹੀ 3 ਮੁਕੱਦਮੇ ਦਰਜ ਹਨ।