ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

02/12/2020 5:01:53 PM

ਬੰਗਾ (ਚਮਨ ਲਾਲ/ਰਾਕੇਸ਼)— ਥਾਣਾ ਸਦਰ ਪੁਲਸ ਪਾਰਟੀ ਵੱਲੋਂ 4 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਪਾਰਟੀ ਗਸ਼ਤ ਲਈ ਕਰਨਾਣਾ, ਰਸੂਲਪੁਰ ਤੋਂ ਮੰਗੂਵਾਲ ਨੂੰ ਜਾ ਰਹੀ ਸੀ। ਪੁਲਸ ਮੁਤਾਬਕ ਉਨ੍ਹਾਂ ਨੂੰ ਕਿਸੇ ਮੁੱਖਬਰ ਖਾਸ ਨੇ ਇਤਲਾਹ ਦਿੱਤੀ ਕਿ ਬਲਿੰਦਰਜੀਤ ਪੁੱਤਰ ਅਮਰਜੀਤ ਵਾਸੀ ਮੂਸਾਪੁਰ ਭਾਰੀ ਮਾਤਰਾ 'ਚ ਸਸਤੀ ਸ਼ਰਾਬ ਲਿਆ ਕੇ ਆਪਣੇ ਗਾਹਕਾ ਨੂੰ ਅੱਗੇ ਮਹਿੰਗੇ ਭਾਅ ਵੇਚਣ ਦਾ ਧੰਦਾ ਕਰਦਾ ਹੈ, ਉਹ ਅੱਜ ਵੀ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਛਾਪੇਮਾਰੀ ਦੌਰਾਨ ਉਕਤ ਵਿਅਕਤੀ 4 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਆ ਗਿਆ। ਕਾਰਵਾਈ ਕਰਦੇ ਹੋਏ ਉਸ ਨੂੰ ਥਾਣਾ ਸਦਰ ਲਿਆਂਦਾ ਗਿਆ ਅਤੇ ਉਸ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

shivani attri

This news is Content Editor shivani attri