ਬਾਈਕ ''ਤੇ ਜਾਅਲੀ ਨੰਬਰ ਲਗਾ ਕੇ ਘੁੰਮ ਰਿਹਾ ਨੌਜਵਾਨ ਚੜ੍ਹਿਆ ਪੁਲਸ ਅੜਿੱਕੇ

04/06/2020 6:01:44 PM

ਜਲੰਧਰ (ਸ਼ੋਰੀ)— ਥਾਣਾ ਨੰਬਰ-5 ਦੀ ਪੁਲਸ ਵੱਲੋਂ ਕਰਫਿਊ ਦੌਰਾਨ ਬਾਈਕ 'ਤੇ ਜਾਅਲੀ ਨੰਬਰ ਲਗਾ ਕੇ ਘੁੰਮ ਰਹੇ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਗ੍ਰਿਫਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਪ੍ਰਿਤਪਾਲ ਸਿੰਘ ਉੱਰਫ ਪਾਲੀ ਪੁੱਤਰ ਹਰਭਜਨ ਸਿੰਘ ਵਾਸੀ ਜਲੰਧਰ ਦੇ ਰੂਪ 'ਚ ਹੋਈ ਹੈ।

ਇਹ ਵੀ ਪੜ੍ਹੋ: ਕਰਫਿਊ ਦੌਰਾਨ ਜਲੰਧਰ 'ਚ ਵੱਡੀ ਵਾਰਦਾਤ, ਪੈਟਰੋਲ ਬੰਬ ਨਾਲ ਪੁਲਸ ਮੁਲਾਜ਼ਮਾਂ 'ਤੇ ਹਮਲਾ

ਇਹ ਵੀ ਪੜ੍ਹੋ: ਕਰਫਿਊ ਦੌਰਾਨ ਲੋੜਵੰਦਾਂ ਦੀਆਂ ਫਰਮਾਇਸ਼ਾਂ ਸੁਣ ਸਮਾਜ ਸੇਵੀ ਸੰਸਥਾਵਾਂ ਵੀ ਹੋਈਆਂ ਹੈਰਾਨ

ਥਾਣਾ ਨੰਬਰ- 5 ਦੇ ਪੁਲਸ ਅਧਿਕਾਰੀ ਰਵਿੰਦਰ ਕੁਮਾਰ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੇ ਪੁੱਛਗਿੱਛ 'ਚ ਖੁਲਾਸਾ ਕੀਤਾ ਹੈ ਕਿ ਉਹ ਸ਼ੌਕ ਪੂਰਾ ਕਰਨ ਲਈ ਬਾਈਕ 'ਤੇ ਜਾਅਲੀ ਨੰਬਰ ਲਗਾ ਕੇ ਘੁੰਮਦਾ ਸੀ। ਪੁਲਸ ਨੇ ਉਕਤ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:  ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਕੋਰੋਨਾ ਦੇ ਖੌਫ ਕਾਰਨ ਸ਼ਮਸ਼ਾਨ ਘਾਟ 'ਚ ਸਸਕਾਰ ਦਾ ਹੋਇਆ ਵਿਰੋਧ


shivani attri

Content Editor

Related News