ਰੇਤ ਦੀ ਨਾਜਾਇਜ਼ ਨਿਕਾਸੀ ਕਰਨ ਵਾਲਾ ਚੜ੍ਹਿਆ ਪੁਲਸ ਅੜਿੱਕੇ

08/03/2020 3:47:14 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਕੁਲਦੀਸ਼, ਮੋਮੀ)— ਟਾਂਡਾ ਪੁਲਸ ਦੀ ਟੀਮ ਨੇ ਰੇਤ ਦੀ ਨਾਜਾਇਜ਼ ਨਿਕਾਸੀ ਕਰਕੇ ਲਿਜਾ ਰਹੇ ਇਕ ਟਰੈਕਟਰ ਟਰਾਲੀ ਚਾਲਕ ਨੂੰ ਕਾਬੂ ਕਰਕੇ ਉਸ ਦੇ ਖ਼ਿਲਾਫ਼ ਮਾਈਨਿੰਗ ਮਿਨਰਲ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਟਾਂਡਾ ਪੁਲਸ ਨੇ ਇਹ ਕਾਰਵਾਈ ਥਾਣੇਦਾਰ ਰਾਜਪਾਲ ਸਿੰਘ ਦੀ ਟੀਮ ਵੱਲੋਂ ਕੀਤੀ ਗਈ ਹੈ।

ਇਹ ਵੀ ਪੜ੍ਹੋ: ਪ੍ਰੇਮੀ ਨੇ ਵਾਇਰਲ ਕੀਤੀਆਂ ਸਨ ਪ੍ਰੇਮਿਕਾ ਦੀਆਂ ਅਸ਼ਲੀਲ ਤਸਵੀਰਾਂ, ਹੁਣ ਦੋਹਾਂ ਨੇ ਮਿਲ ਕੇ ਕੀਤਾ ਇਹ ਨਵਾਂ ਕਾਰਾ

ਥਾਣਾ ਮੁਖੀ ਨੇ ਦੱਸਿਆ ਕਿ ਜਦੋਂ ਪੁਲਸ ਦੀ ਟੀਮ ਨੇ ਸਿਨੇਮਾ ਚੌਕ ਨਜ਼ਦੀਕ ਰੇਤ ਦੀ ਨਾਜਾਇਜ਼ ਨਿਕਾਸੀ ਕਰਕੇ ਲਿਜਾ ਰਹੇ ਟਰੈਕਟਰ ਚਾਲਕ ਹਰਭਜਨ ਸਿੰਘ ਪੁੱਤਰ ਜਰਨੈਲ ਸਿੰਘ ਨਿਵਾਸੀ ਵਾਰਡ ਨੰਬਰ 6 ਮਿਆਣੀ ਨੂੰ ਰੋਕ ਕੇ ਪੁੱਛਗਿਛ ਕੀਤੀ ਤਾਂ ਉਹ ਰੇਤ ਸਬੰਧੀ ਕੋਈ ਵੀ ਲੀਗਲ ਦਸਤਾਵੇਜ਼ ਨਹੀਂ ਦਿਖਾ ਸਕਿਆ। ਪੁਲਸ ਨੇ ਉਕਤ ਮੁਲਜ਼ਮ ਖ਼ਿਲਾਫ਼ ਮਾਈਨਿੰਗ ਇੰਸਪੈਕਟਰ ਗਗਨਦੀਪ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਮਾਈਨਿੰਗ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਗਰੀਬਾਂ ਨੇ ਹੀ ਬਣਾਈ ਸੀ ਜ਼ਹਿਰੀਲੀ ਸ਼ਰਾਬ ਤੇ ਗਰੀਬਾਂ ਨੇ ਹੀ ਪੀ ਕੇ ਦਿੱਤੀ ਜਾਨ


shivani attri

Content Editor

Related News