10 ਗ੍ਰਾਮ ਹੈਰੋਇਨ ਤੇ 12 ਨਸ਼ੀਲੇ ਇੰਜੈਕਸ਼ਨ ਸਮੇਤ ਇਕ ਮੁਲਜ਼ਮ ਕਾਬੂ

10/01/2020 11:04:56 AM

ਕਪੂਰਥਲਾ (ਭੂਸ਼ਣ)— ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਨਾਕਾਬੰਦੀ ਦੌਰਾਨ 10 ਗ੍ਰਾਮ ਹੈਰੋਇਨ ਤੇ 12 ਨਸ਼ੀਲੇ ਇੰਜੈਕਸ਼ਨ ਸਮੇਤ ਇਕ ਮੁਲਜ਼ਮ ਨੂੰ ਗ੍ਰਿਫਤਰ ਕੀਤਾ ਹੈ। ਮੁਲਜ਼ਮ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ: ਫੇਸਬੁੱਕ 'ਤੇ ਲਾਈਵ ਹੋ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਕਿਹਾ, 'ਮਾਂ ਨੂੰ ਮੇਰੀ ਸ਼ਕਲ ਨਾ ਵਿਖਾਉਣਾ' (ਤਸਵੀਰਾਂ)

ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਜਸਪ੍ਰੀਤ ਸਿੰਘ ਸਿੱਧੂ ਦੇ ਹੁਕਮਾਂ ’ਤੇ ਜ਼ਿਲੇ ਭਰ ’ਚ ਚੱਲ ਰਹੀ ਡਰੱਗ ਵਿਰੋਧੀ ਮੁਹਿੰਮ ਦੇ ਤਹਿਤ ਡੀ. ਐੱਸ. ਪੀ. ਸਬ ਡਵੀਜ਼ਨ ਸੁਰਿੰਦਰ ਸਿੰਘ ਦੀ ਨਿਗਰਾਨੀ ’ਚ ਥਾਣਾ ਕੋਤਵਾਲੀ ਦੀ ਪੁਲਸ ਨੇ ਪਿੰਡ ਬਿਸ਼ਨਪੁਰ ਜੱਟਾਂ ਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਜਦੋਂ ਇਕ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣਾ ਨਾਮ ਬਲਵੀਰ ਸਿੰਘ ਉਰਫ ਕਦੂ ਪੁੱਤਰ ਗੁਰਮੇਜ ਸਿੰਘ ਵਾਸੀ ਪਿੰਡ ਲੱਖਣ ਖੋਲੇ ਥਾਣਾ ਸੁਭਾਨਪੁਰ ਦੱਸਿਆ। ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਪਾਸੋਂ 10 ਗ੍ਰਾਮ ਹੈਰੋਇਨ ਤੇ 12 ਨਸ਼ੀਲੇ ਇੰਜੈਕਸ਼ਨ ਬਰਾਮਦ ਹੋਏ।

ਇਹ ਵੀ ਪੜ੍ਹੋ: ਜਲੰਧਰ: ਨੌਜਵਾਨ ਦਾ ਕਤਲ ਕਰਨ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ, ਦੋਸਤ ਨੇ ਇੰਝ ਦਿੱਤਾ ਵਾਰਦਾਤ ਨੂੰ ਅੰਜਾਮ

shivani attri

This news is Content Editor shivani attri