ਨਸ਼ੇ ਵਾਲੀਆਂ 495 ਗੋਲੀਆਂ ਸਣੇ ਇਕ ਵਿਅਕਤੀ ਕਾਬੂ

12/12/2020 1:29:32 PM

ਭੁਲੱਥ (ਭੂਪੇਸ਼)— ਸਬ ਡਿਵੀਜ਼ਨ ਭੁਲੱਥ ਦੇ ਏ. ਐੱਸ. ਪੀ. ਅਜੇ ਗਾਂਧੀ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਕੰਵਰਦੀਪ ਕੌਰ ਵੱਲੋਂ ਨਸ਼ੇ ਖ਼ਿਲਾਫ਼ ਮੁਹਿੰਮ ਵਿੱਢੀ ਗਈ ਸੀ। ਇਸੇ ਤਹਿਤ ਸਬ ਡਿਵੀਜ਼ਨ ਪੁਲਸ ਨੇ ਥਾਣਾ ਭੁਲੱਥ ਦੇ ਮੁਖੀ ਅਮਨਪ੍ਰੀਤ ਕੌਰ ਦੀ ਅਗਵਾਈ 'ਚ ਭੁਲੱਥ ਪੁਲਸ ਨੇ ਇਕ ਵਿਅਕਤੀ ਨੂੰ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ:  ਜਲੰਧਰ 'ਚ ਰੂਹ ਕੰਬਾਊ ਵਾਰਦਾਤ: ਤੇਜ਼ਧਾਰ ਹਥਿਆਰਾਂ ਨਾਲ ਸ਼ਰੇਆਮ ਵੱਢਿਆ ਵਕੀਲ
ਥਾਣਾ ਮੁਖੀ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਜਦ ਉਨ੍ਹਾਂ ਵੱਲੋਂ ਸਮੇਤ ਐੱਸ. ਆਈ. ਬਲਦੇਵ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਕਰ ਰਹੇ ਸੀ ਤਾਂ ਰਾਈਲ ਇਨਫੀਲਡ ਮੋਟਰਸਾਈਕਲ 'ਤੇ ਸਵਾਰ ਵਿਅਕਤੀ ਨੂੰ ਚੈਕਿੰਗ ਲਈ ਰੋਕਿਆ ਤਾਂ ਉਸ ਕੋਲੋਂ 495 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਮੁਲਜ਼ਮ ਨੇ ਆਪਣਾ ਨਾਮ ਜਤਿੰਦਰ ਸਿੰਘ ਉਰਫ਼ ਭੌਂਦੂ ਪੁਤਰ ਝੁਮੇਲ ਸਿੰਘ ਵਾਸੀ ਮਕਸੂਦਪੁਰ ਦੱਸਿਆ ਹੈ, ਜਿਸ ਖ਼ਿਲਾਫ਼ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ:  ਛੱਪੜ 'ਚੋਂ ਮਿਲੀਆਂ ਦੋ ਬੱਚਿਆਂ ਦੀਆਂ ਲਾਸ਼ਾਂ ਦੇ ਮਾਮਲੇ 'ਚ ਵੱਡਾ ਖੁਲਾਸਾ, ਪਿਓ ਨੇ ਹੀ ਦਿੱਤੀ ਭਿਆਨਕ ਮੌਤ

shivani attri

This news is Content Editor shivani attri