ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਵਿਅਕਤੀ ਆਇਆ ਟਾਂਡਾ ਪੁਲਸ ਅੜਿੱਕੇ

02/20/2021 4:45:08 PM

ਟਾਂਡਾ ਉੜਮੜ (ਵਰਿੰਦਰ ਪੰਡਿਤ, ਕੁਲਦੀਸ਼, ਮੋਮੀ)- ਟਾਂਡਾ ਪੁਲਸ ਦੀ ਟੀਮ ਨੇ ਪਿੰਡ ਖੱਖ ਨਜ਼ਦੀਕ ਇਕ ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਥਾਣੇਦਾਰ ਹਰਮਿੰਦਰ ਸਿੰਘ, ਜਗਦੀਪ ਸਿੰਘ, ਜਸਪਾਲ ਸਿੰਘ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਬਲਵਿੰਦਰ ਸਿੰਘ ਉਰਫ ਬਿੰਦਾ ਪੁੱਤਰ ਜੋਗਿੰਦਰ ਸਿੰਘ ਵਾਸੀ ਖੱਖ ਦੇ ਰੂਪ 'ਚ ਹੋਈ ਹੈ। 

ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਦੀ ਟੀਮ ਜਦੋਂ ਪਿੰਡ ਖੱਖ ਗਿੱਦੜਪਿੰਡੀ ਵੱਲ ਗਸ਼ਤ ਕਰ ਰਹੀ ਸੀ ਤਾਂ ਪਿੰਡ ਖੱਖ ਮੋਡ਼ ਨਜ਼ਦੀਕ ਇਸ ਮੁਲਜ਼ਮ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਨਸ਼ੇ ਵਾਲੀਆਂ 600 ਗੋਲੀਆਂ ਬਰਾਮਦ ਕੀਤੀਆਂ। ਪੁਲਸ ਨੇ ਉਸ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


shivani attri

Content Editor

Related News