ਰੇਤ ਨਾਲ ਭਰੀ ਟ੍ਰੈਕਟਰ ਟਰਾਲੀ ਸਮੇਤ 1 ਗ੍ਰਿਫ਼ਤਾਰ

10/08/2021 5:53:15 PM

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਨਾਜਾਇਜ਼ ਤੌਰ ’ਤੇ ਮਾਈਨਿੰਗ ਕਰਕੇ ਲਿਆਂਦੀ ਜਾ ਰਹੀ ਰੇਤ ਨਾਲ ਭਰੀ ਟ੍ਰੈਕਟਰ ਟਰਾਲੀ ਸਮੇਤ 1 ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸੋਹਣ ਲਾਲ ਨੇ ਦੱਸਿਆ ਕਿ ਐੱਸ. ਐੱਸ. ਪੀ. ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹੇ ’ਚ ਗੈਰ ਕਾਨੂੰਨੀ ਮਾਈਨਿੰਗ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਨਵਾਂਸ਼ਹਿਰ ਦੇ ਗੜ੍ਹਸ਼ੰਕਰ ਰੋਡ ’ਤੇ ਸਥਿਤ ਬਿਜਲੀ ਦਫ਼ਤਰ ਨੇੜੇ ਮੌਜੂਦ ਸੀ ਕਿ ਗੜ੍ਹਸ਼ੰਕਰ ਵੱਲੋਂ ਆ ਰਹੀ ਰੇਤ ਦੀ ਟਰਾਲੀ ਨੂੰ ਰੋਕ ਕੇ ਜਦੋਂ ਚਾਲਕ ਤੋਂ ਲੀਗਲ ਦਸਤਾਵੇਜ਼ਾਂ ਦੀ ਮੰਗ ਕੀਤੀ ਤਾਂ ਉਹ ਕੋਈ ਦਸਤਾਵੇਜ਼ ਨਹੀਂ ਵਿਖਾ ਸਕਿਆ। ਏ. ਐੱਸ. ਆਈ. ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਸਿਕੰਦਰ ਕੁਮਾਰ ਵਾਸੀ ਕੋਟਮੇਹਰਾ ਦੇ ਤੌਰ ’ਤੇ ਕਤੀ ਗਈ ਹੈ। ਪੁਲਸ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਖ਼ਿਲਾਫ਼ ਧਾਰਾ 379 ਅਤੇ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

shivani attri

This news is Content Editor shivani attri