ਸੀ. ਆਈ. ਏ. ਸਟਾਫ਼- 1 ਵੱਲੋਂ 3 ਕਿਲੋ ਅਫ਼ੀਮ ਸਣੇ ਇਕ ਨੌਜਵਾਨ ਗਿ੍ਰਫ਼ਤਾਰ
Friday, Jan 08, 2021 - 05:16 PM (IST)

ਜਲੰਧਰ (ਵਰੁਣ)— ਸੀ. ਆਈ. ਏ. ਸਟਾਫ਼-1 ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਇਕ ਨੌਜਵਾਨ ਨੂੰ ਵੱਡੀ ਮਾਤਰਾ ’ਚ ਅਫ਼ੀਮ ਸਮੇਤ ਕਾਬੂ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਸੀ. ਆਈ. ਏ. ਸਟਾਫ-1 ਵੱਲੋਂ ਵਰਕਸ਼ਾਪ ਚੌਕ ਦੇ ਨੇੜਿਓਂ ਪੈਦਲ ਜਾ ਰਹੇ ਇਕ ਨੌਜਵਾਨ ਨੂੰ ਸ਼ੱਕ ਪੈਣ ’ਤੇ ਪੁੱਛਗਿੱਛ ਲਈ ਰੋਕਿਆ ਗਿਆ ਤਾਂ ਤਲਾਸ਼ੀ ਲੈਣ ਦੌਰਾਨ ਉਸ ਦੇ ਕੋਲੋਂ ਇਕ ਕਿਲੋ ਅਫ਼ੀਮ ਬਰਾਮਦ ਕੀਤੀ।
ਇਹ ਵੀ ਪੜ੍ਹੋ : ਕਪੂਰਥਲਾ ਜੇਲ੍ਹ ਸੁਰਖੀਆਂ ’ਚ, ਸਿਮ ਸਪਲਾਈ ਕਰਨ ਵਾਲਿਆਂ ਨੇ ਕੀਤੇ ਵੱਡੇ ਖ਼ੁਲਾਸੇ
ਜਾਣਕਾਰੀ ਦਿੰਦੇ ਹੋਏ ਸੀ. ਆਈ. ਏ. ਸਟਾਫ ਇਕ ਦੇ ਇੰਚਾਰਜ ਹਰਮਿੰਦਰ ਸਿੰਘ ਨੇ ਦੱਸਿਆ ਕਿ ਗਿ੍ਰਫ਼ਤਾਰ ਕੀਤਾ ਗਿਆ ਨੌਜਵਾਨ ਰਣਜੀਤ ਸਿੰਘ ਪੁੱਤਰ ਲਕਸ਼ਮੀ ਸਿੰਘ ਵਾਸੀ ਗੁਰੂਘਰ ਗੋਰਖ਼ਪੁਰ ਦਾ ਰਹਿਣ ਵਾਲਾ ਹੈ ਅਤੇ ਪਹਿਲਾਂ ਵੀ ਚਰਸ ਦੇ ਨਾਲ ਗਿ੍ਰਫ਼ਤਾਰ ਕੀਤਾ ਜਾ ਚੁੱਕਿਆ ਸੀ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਮਹਿੰਗੇ ਮੁੱਲ ’ਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ’ਚ ਅਫ਼ੀਮ ਦੀ ਸਪਲਾਈ ਕਰਦਾ ਸੀ। ਫਿਲਹਾਲ ਪੁਲਸ ਵੱਲੋਂ ਗਿ੍ਰਫ਼ਤਾਰ ਕੀਤੇ ਗਏ ਉਕਤ ਨੌਜਵਾਨ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ þ ਅਤੇ ਕਈ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਟਰੈਕਟਰ ਮਾਰਚ ’ਤੇ ਨਵਜੋਤ ਸਿੱਧੂ ਦਾ ਟਵੀਟ, ਨਿਸ਼ਾਨੇ ’ਤੇ ਲਈ ਕੇਂਦਰ ਸਰਕਾਰ