3134 ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਕਾਬੂ

07/30/2019 11:48:32 PM

ਫਗਵਾੜਾ (ਆਰ. ਡੀ. ਰਾਮਾ)-ਸਦਰ ਪੁਲਸ ਨੇ ਵੱਡੀ ਗਿਣਤੀ 'ਚ ਨਸ਼ੇ ਵਾਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮਨਮੋਹਨ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਪਿੰਡ ਚੱਕ ਪ੍ਰੇਮਾ ਨਜ਼ਦੀਕ ਨਾਕਾ ਲਾਇਆ ਹੋਇਆ ਸੀ ਤਾਂ ਹੁਸ਼ਿਆਰਪੁਰ ਰੋਡ ਫਗਵਾੜਾ ਵੱਲੋਂ ਇਕ ਵਿਅਕਤੀ ਐਕਟਿਵਾ 'ਤੇ ਆ ਰਿਹਾ ਸੀ। ਜੋ ਪੁਲਸ ਨਾਕਾ ਦੇਖ ਕੇ ਵਾਪਸ ਫਗਵਾੜਾ ਵੱਲ ਨੂੰ ਮੁੜਨ ਲੱਗਾ ਤਾਂ ਪੁਲਸ ਨੇ ਉਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਨਸ਼ੇ ਵਾਲੀਆਂ 3134 ਗੋਲੀਆਂ ਬਰਾਮਦ ਹੋਈਆਂ। ਉਕਤ ਵਿਅਕਤੀ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਭਾਮ ਥਾਣਾ ਚੱਬੇਵਾਲ ਜ਼ਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ, ਜਿਸ ਖਿਲਾਫ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।

Karan Kumar

This news is Content Editor Karan Kumar