518 ਗ੍ਰਾਮ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ

Wednesday, Jul 10, 2024 - 05:41 PM (IST)

518 ਗ੍ਰਾਮ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ

ਬੀਣੇਵਾਲ/ਬਲਾਚੌਰ (ਕਟਾਰੀਆ)-ਸ਼੍ਰੀ ਸੁਰਿੰਦਰ ਲਾਂਬਾ ਆਈ. ਪੀ. ਐੱਸ. ਸੀਨੀਅਰ ਪੁਲਸ ਕਪਤਾਨ ਹੁਸ਼ਿਆਰਪੁਰ, ਸਰਬਜੀਤ ਸਿੰਘ ਬਾਹੀਆ ਐੱਸ. ਪੀ. (ਇਨਵੈਸਟੀਗੇਸ਼ਨ) ਹੁਸ਼ਿਆਰਪੁਰ ਦੀਆਂ ਹਦਾਇਤਾਂ ਅਨੁਸਾਰ ਭੈੜੇ ਪੁਰਸ਼ਾਂ ਅਤੇ ਨਸ਼ੇ ਦੇ ਸਮੱਗਲਰਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਅਨੁਸਾਰ ਪਰਮਿੰਦਰ ਸਿੰਘ ਮੰਡ ਉਪ ਪੁਲਸ ਕਪਤਾਨ ਸਬ-ਡਿਵੀਜ਼ਨ ਗੜ੍ਹਸ਼ੰਕਰ ਦੀ ਹਸਬ ਹਦਾਇਤ ’ਤੇ ਥਾਣਾ ਮੁਖੀ ਬਲਜਿੰਦਰ ਸਿੰਘ ਨੇ ਬਾ-ਹੱਦ ਅੱਡਾ ਝੁੱਗੀਆਂ ਤੋਂ ਗੜ੍ਹਸ਼ੰਕਰ ਰੋਡ ’ਤੇ ਨੇੜੇ ਪੁਲ ਨਹਿਰ ਸ਼ਾਹਪੁਰ ਤੋਂ ਮੁਸੱਮੀ ਆਦਰਸ਼ ਪੁੱਤਰ ਨਰੋਤਮ ਸਿੰਘ ਵਾਸੀ ਪਿੰਡ ਡੱਲੇਵਾਲ ਬੀਤ ਨੂੰ ਗੱਡੀ ਸਮੇਤ ਕਾਬੂ ਕਰਕੇ 518 ਗ੍ਰਾਮ ਅਤੇ ਇਕ ਛੋਟਾ ਡਿਜੀਟਲ ਕੰਡਾ ਬਰਾਮਦ ਕੀਤਾ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

shivani attri

Content Editor

Related News