ਪੁਲਸ ਨੇ ਛਾਪੇਮਾਰੀ ਕਰਕੇ 30 ਬੋਤਲਾਂ ਹਿਮਾਚਲ ਦੀ ਸ਼ਰਾਬ ਸਣੇ ਇਕ ਮੁਲਜ਼ਮ ਨੂੰ ਕੀਤਾ ਕਾਬੂ

Friday, Oct 23, 2020 - 06:21 PM (IST)

ਪੁਲਸ ਨੇ ਛਾਪੇਮਾਰੀ ਕਰਕੇ 30 ਬੋਤਲਾਂ ਹਿਮਾਚਲ ਦੀ ਸ਼ਰਾਬ ਸਣੇ ਇਕ ਮੁਲਜ਼ਮ ਨੂੰ ਕੀਤਾ ਕਾਬੂ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)— ਪਿਛਲੇ ਕਈ ਦਿਨ੍ਹਾਂ ਦੀ ਸਖ਼ਤ ਮਿਹਨਤ ਤੋਂ ਬਾਅਦ ਸਥਾਨਕ ਪੁਲਸ ਵੱਲੋਂ ਨਾਜਾਇਜ਼ ਸ਼ਰਾਬ ਵਜੋਂ ਮਸ਼ਹੂਰ ਸ਼ਹਿਰ ਦੀ ਬਦਨਾਮ ਜਗ੍ਹਾਂ ਤੇ ਕੀਤੀ ਛਾਪੇਮਾਰੀ ਦੌਰਾਨ 30 ਬੋਤਲਾਂ ਹਿਮਾਚਲ ਦੀ ਸ਼ਰਾਬ ਸਣੇ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਤਫਸ਼ੀਸ਼ੀ ਅਫ਼ਸਰ ਏ. ਐੱਸ. ਆਈ. ਨਸੀਮ ਖਾਨ ਨੇ ਜਾਣਕਾਰੀ ਦਿੰਦੇ ਦੱਸਿਆਂ ਕਿ ਸਥਾਨਕ ਬੱਸ ਸਟੈਂਡ ਦੇ ਸਾਹਮਣੇ ਪੈਂਦੀਆਂ ਝੁੰਗੀਆਂ 'ਚ ਪੁਖਤਾ ਜਾਣਕਾਰੀ ਮਿਲਣ ਉਪਰੰਤ ਅੱਜ ਕੀਤੀ ਗਈ ਛਾਪੇਮਾਰੀ ਦੌਰਾਨ ਹਿਮਾਚਲ ਦੀਆਂ 30 ਬੋਤਲਾਂ ਮੰਡੀ ਨੰਬਰ ਵੰਨ ਬਰਾਮਦ ਕਰਕੇ ਦੋਸ਼ੀ ਕ੍ਰਿਸ਼ਨ ਕੁਮਾਰ ਪੁੱਤਰ ਪ੍ਰਲਾਦ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: ਟਾਂਡਾ: ਬੱਚੀ ਨਾਲ ਹੈਵਾਨੀਅਤ ਕਰਨ ਵਾਲੇ ਮੁਲਜ਼ਮਾਂ 'ਤੇ ਲੋਕਾਂ ਨੇ ਕੀਤਾ ਹਮਲਾ

ਚੌਂਕੀ ਇੰਚਾਰਜ਼ ਐੱਸ. ਆਈ. ਗਗਨਦੀਪ ਸਿੰਘ ਨੇ ਦੱਸਿਆਂ ਕਿ ਪੁਲਸ ਨੂੰ ਪਿਛਲੇ ਕਾਫ਼ੀ ਦਿਨ੍ਹਾਂ ਤੋਂ ਇੱਥੇ ਨਾਜਾਇਜ਼ ਸ਼ਰਾਬ ਵਿਕਣ ਦੀਆਂ ਖਬਰਾਂ ਮਿਲ ਰਹੀਆਂ ਸਨ, ਜਿਸ ਦੇ ਆਧਾਰ 'ਤੇ ਅੱਜ ਇਹ ਛਾਪੇਮਾਰੀ ਕਰਕੇ ਸਫ਼ਲਤਾ ਹਾਸਲ ਕੀਤੀ ਗਈ। ਉਨ੍ਹਾਂ ਕਿਹਾ ਕਿ ਅਜਿਹੀ ਛਾਪੇਮਾਰੀ ਅੱਗੋਂ ਵੀ ਜਾਰੀ ਰਹੇਗੀ ਅਤੇ ਕਿਸੇ ਨੂੰ ਗੈਰ-ਕਾਨੂੰਨੀ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਟਾਂਡਾ: ਸੜੀ ਹੋਈ ਮਿਲੀ ਬੱਚੀ ਦੀ ਲਾਸ਼ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਜਬਰ-ਜ਼ਿਨਾਹ ਤੋਂ ਬਾਅਦ ਕੀਤਾ ਸੀ ਕਤਲ


author

shivani attri

Content Editor

Related News