ਥਾਣਾ ਲਾਂਬੜਾ ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਨੂੰ ਕੀਤਾ ਕਾਬੂ

06/04/2021 1:44:12 PM

ਲਾਂਬੜਾ (ਮਾਹੀ,ਵਰਿੰਦਰ)- ਦਿਹਾਤੀ ਦੇ ਥਾਣਾ ਲਾਂਬੜਾ ਦੀ ਪੁਲਸ ਲੰਬੇ ਸਮੇਂ ਤੋਂ ਨਾਜਾਇਜ਼ ਸ਼ਰਾਬ ਤਸਕਰੀ ਦਾ ਕਾਰੋਬਾਰ ਕਰ ਰਹੇ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਨਵੇਂ ਨਿਯੁਕਤ ਥਾਣਾ ਲਾਂਬੜਾ ਦੇ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਪਿੰਡ ਚੌਗਾਵਾਂ ਵਿੱਚ ਏ. ਐੱਸ. ਆਈ. ਕਰਨੈਲ ਸਿੰਘ ਨੇ ਸਮੇਤ ਪੁਲਸ ਪਾਰਟੀ ਸਪੈਸ਼ਲ ਨਾਕਾਬੰਦੀ ਕੀਤੀ ਹੋਈ ਸੀ।  ਜਿਸ ਦੌਰਾਨ ਇਕ ਵਿਅਕਤੀ ਪਿੰਡ ਚੌਗਾਵਾਂ ਦੇ ਪਾਸਿਓਂ ਪੈਦਲ ਆ ਰਿਹਾ ਸੀ। ਉਸ ਨੇ ਹੱਥ ਵਿੱਚ ਪਲਾਸਟਿਕ ਦਾ ਬੋਰਾ ਫੜਿਆ ਹੋਇਆ ਸੀ, ਜੋ ਪੁਲਸ ਨਾਕੇ ਨੂੰ ਵੇਖ ਕੇ ਘਬਰਾ ਕੇ ਭੱਜਣ ਲੱਗਾ ਤੇ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਸ ਦਾ ਪਿੱਛਾ ਕਰ ਕਾਬੂ ਕੀਤਾ। ਉਸ ਦੇ ਹੱਥ ਵਿੱਚ ਫੜੇ ਪਲਾਸਟਿਕ ਦ ਬੋਰੇ ਦੀ ਤਲਾਸ਼ੀ ਲਈ ਗਈ ਤਾਂ ਉਸ ਬੋਰੇ ਵਿੱਚੋਂ 24 ਬੋਤਲਾਂ (18000 ਮਿ.ਲੀ.) ਨਜਾਇਜ਼ ਸ਼ਰਾਬ ਬਰਾਮਦ ਹੋਈ, ਜਿਸ ਨੂੰ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ। 

ਉਨ੍ਹਾਂ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਅਕਸਾਈਜ਼ ਐਕਟ ਤਹਿਤ ਪਰਚਾ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਥਾਣਾ ਇੰਚਾਰਜ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਇਹ ਸ਼ਰਾਬ ਤਸਕਰ ਲੰਬੇ ਸਮੇਂ ਤੋਂ ਸ਼ਰਾਬ ਤਸਕਰੀ ਦਾ ਕੰਮ ਕਰਦਾ ਸੀ, ਇਸ ਵਿਅਕਤੀ ਦੀ ਪਛਾਣ ਪਵਿਤਰ ਉਰਫ਼ ਪੀਤਾ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਚੌਗਾਵਾਂ ਥਾਣਾ ਲੰਬੜਾ ਵਜੋਂ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਇਲਾਕੇ ਵਿਚ ਜੋ ਵੀ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਹਨ ਉਨ੍ਹਾਂ ਨੂੰ ਕਿਸੇ ਵੀ ਕੀਮਤ ਵਿੱਚ ਬਖਸ਼ਿਆ ਨਹੀਂ ਜਾਵੇਗਾ।


shivani attri

Content Editor

Related News