ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਆਇਆ ਟਾਂਡਾ ਪੁਲਸ ਅੜਿੱਕੇ
Thursday, May 12, 2022 - 12:06 PM (IST)

ਟਾਂਡਾ ਉੜਮੜ (ਪੰਡਿਤ,ਕੁਲਦੀਸ਼,ਮੋਮੀ)- ਪੁਲਸ ਦੀ ਟੀਮ ਨੇ ਧੁੱਸੀ ਬੰਨ ਮਿਆਣੀ ਨਜ਼ਦੀਕ ਇਕ ਵਿਅਕਤੀ ਨੂੰ ਨਜਾਇਜ ਸ਼ਰਾਬ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਜਬਰਜੀਤ ਸਿੰਘ ਨੇ ਦੱਸਿਆ ਕਿ ਥਾਣੇਦਾਰ ਅਨਿਲ ਕੁਮਾਰ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਸਤਨਾਮ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਮਿਆਣੀ ਰੂਪ ਵਿੱਚ ਹੋਈ ਹੈ।
ਥਾਣਾ ਮੁਖੀ ਨੇ ਦੱਸਿਆ ਕਿ ਜਦੋਂ ਪੁਲਸ ਦੀ ਟੀਮ ਮਿਆਣੀ ਭੂਲਪੁਰ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਇਸ ਮੁਲਜ਼ਮ ਨੂੰ ਧੁੱਸੀਂ ਬੰਨ੍ਹ ਨਜ਼ਦੀਕ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਸ਼ਰਾਬ ਦੀਆਂ 20 ਬੋਤਲਾਂ ਬਰਾਮਦ ਕੀਤੀਆ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।