ਫਗਵਾੜਾ ਵਿਖੇ ਹਥਿਆਰਾਂ ਸਮੇਤ ਚੋਰ ਗਿਰੋਹ ਦਾ ਮੁਖੀ ਗ੍ਰਿਫ਼ਤਾਰ

11/10/2021 1:34:54 PM

ਫਗਵਾੜਾ (ਜਲੋਟਾ)-ਸੀ. ਆਈ. ਏ. ਸਟਾਫ਼ ਨੇ ਵੀ ਇਕ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੀ ਮੁਖੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸੰਨੀ ਵਾਸੀ ਬਹਿਲੀ ਵਜੋਂ ਹੋਈ ਹੈ, ਜਿਸ ਨੂੰ ਬਸਰਾ ਚੌਂਕ ਫਗਵਾੜਾ ਤੋਂ ਪੁਲਸ ਨੇ ਦੋ ਦੇਸੀ ਪਿਸਤੌਲਾਂ ਸਮੇਤ ਕਾਬੂ ਕੀਤਾ ਗਿਆ।

ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਸੰਨੀ ਦੇ ਦੋ ਸਾਥੀਆਂ ਸੰਨੀ ਵਾਸੀ ਗਲੀ ਜ਼ੀਰੋ ਸੁਭਾਸ਼ ਨਗਰ ਅਤੇ ਜਸਵੀਰ ਸਿੰਘ ਵਾਸੀ ਕੋਲਸਰ ਮੁਹੱਲਾ ਫਗਵਾੜਾ, ਜੋ ਕਿ ਇਸ ਸਮੇਂ ਦੁਬਈ ਵਿਚ ਹੈ, ਨਾਲ ਮਿਲ ਕੇ ਚੋਰੀਆਂ ਅਤੇ ਡਕੈਤੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਨੇ 2 ਸਤੰਬਰ ਨੂੰ ਓਕਾਂਰ ਨਗਰ ਵਿਖੇ ਕਰਿਆਨੇ ਦੀ ਦੁਕਾਨ ਤੋਂ 25000 ਰੁਪਏ ਲੁੱਟ ਲਏ ਸਨ। 4 ਸਤੰਬਰ ਨੂੰ ਇਕ ਦੁਕਾਨਦਾਰ ’ਤੇ ਹਮਲਾ ਕਰ ਦਿੱਤਾ ਸੀ ਪਰ ਜਦੋਂ ਉਸ ਨੇ ਜਵਾਬੀ ਕਾਰਵਾਈ ਕੀਤੀ ਤਦ ਉਨ੍ਹਾਂ ਦੀ ਦੁਕਾਨਦਾਰਾਂ ਨਾਲ ਝੜਪ ਹੋ ਗਈ ਅਤੇ ਉਹ ਭੱਜਣ ਵਿਚ ਕਾਮਯਾਬ ਹੋ ਗਏ। ਅਗਲੇ ਦਿਨ ਪਲਾਹੀ ਰੋਡ ’ਤੇ ਇਕ ਔਰਤ ਨੂੰ ਨਿਸ਼ਾਨਾ ਬਣਾ ਕੇ ਉਸ ਕੋਲੋਂ 3000 ਰੁਪਏ ਦੀ ਨਕਦੀ ਲੁੱਟ ਕੀਤੀ ਗਈ ਸੀ।

ਇਹ ਵੀ ਪੜ੍ਹੋ: ਕਬਰਾਂ ’ਚ ਦੀਵੇ ਨੇ, ਸ਼ਹੀਦਾਂ ਘਰੀਂ ਹਨੇਰੇ ਨੇ, ਸ਼ਹਾਦਤਾਂ ਦਾ ਸਿਆਸੀਕਰਨ ਕਰਨ ਵਾਲੇ ਮੁੜ ਨੀਂ ਲੈਂਦੇ ਪਰਿਵਾਰਾਂ ਦੀ ਸਾਰ

ਐੱਸ. ਐੱਸ. ਪੀ. ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਸੰਨੀ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਭਰ ’ਚ ਚੋਰੀ ਦੀਆਂ ਹੋਰ ਅਣਪਛਾਤੀਆਂ ਵਾਰਦਾਤਾਂ ਨੂੰ ਠੱਲ੍ਹ ਪੈਣ ਦੀ ਉਮੀਦ ਹੈ।

ਇਹ ਵੀ ਪੜ੍ਹੋ: ਜਲੰਧਰ: ਪੁਲਸ ਕਸਟਡੀ 'ਚੋਂ ਭੱਜੇ ਹਿਮਾਂਸ਼ ਵਰਮਾ ਦੀ ਸੂਚਨਾ ਦੇਣ ਵਾਲੇ ਲਈ ਪੁਲਸ ਨੇ ਰੱਖਿਆ ਵੱਡਾ ਇਨਾਮ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News