ਨਸ਼ੇ ਵਾਲੇ ਟੀਕਿਆਂ ਸਣੇ ਇਕ ਵਿਅਕਤੀ ਕਾਬੂ

12/04/2020 1:53:11 PM

ਫਗਵਾੜਾ (ਹਰਜੋਤ)— ਸੀ. ਆਈ. ਏ. ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ੀਲੇ ਟੀਕੇ ਬਰਾਮਦ ਕਰਕੇ ਧਾਰਾ 22-61-85 ਐੱਨ. ਡੀ. ਪੀ. ਸੀ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਸ਼ੁਮਿੰਦਰ ਸਿੰਘ ਭੱਟੀ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਪਿੰਡ ਖੇੜਾ ਟੀ-ਪੁਆਇੰਟ ਲਾਗਿਉਂ ਉਕਤ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਚੈਕਿੰਗ ਕੀਤੀ ਤਾਂ ਉਸ ਪਾਸੋਂ 40 ਨਸ਼ੀਲੇ ਟੀਕੇ ਬਰਾਮਦ ਹੋਏ। ਕਾਬੂ ਕੀਤੇ ਵਿਅਕਤੀ ਦੀ ਪਛਾਣ ਆਤਮਾ ਰਾਮ ਉਰਫ਼ ਬਿੱਲਾ ਪੁੱਤਰ ਮਦਨ ਲਾਲ ਵਾਸੀ ਮੇਹਲੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ: 'ਕਿਸਾਨ ਅੰਦੋਲਨ' 'ਚ ਦਸੂਹਾ ਦੀ 11 ਸਾਲਾ ਬੱਚੀ ਬਣੀ ਚਰਚਾ ਦਾ ਵਿਸ਼ਾ, ਹੋ ਰਹੀ ਹੈ ਹਰ ਪਾਸੇ ਵਡਿਆਈ

ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਖ਼ਿਲਾਫ਼ ਪਹਿਲਾ ਵੀ ਕਈ ਮੁਕੱਦਮੇ ਦਰਜ ਹਨ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਨੂੰ ਮਾਨਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ ਇਕ ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਪਾਸੋਂ ਪੁਛਗਿਛ ਜਾਰੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ ਅਤੇ ਉਸ ਖ਼ਿਲਾਫ਼ ਪਹਿਲਾ ਵੀ ਥਾਣਾ ਗੁਰਾਇਆ ਵਿਖੇ ਚਾਰ ਮੁਕੱਦਮੇ ਦਰਜ ਹਨ।
ਇਹ ਵੀ ਪੜ੍ਹੋ: ਵੱਡੇ ਬਾਦਲ ਵੱਲੋਂ 'ਪਦਮ ਵਿਭੂਸ਼ਣ' ਵਾਪਸ ਕਰਨ ਨੂੰ ਮੰਤਰੀ ਰੰਧਾਵਾ ਨੇ ਦੱਸਿਆ ਸਿਰਫ਼ ਇਕ ਡਰਾਮਾ

shivani attri

This news is Content Editor shivani attri