ਨਸ਼ੇ ਵਾਲੀਆਂ ਗੋਲ਼ੀਆਂ ਤੇ ਨਕਦੀ ਸਮੇਤ ਇਕ ਗ੍ਰਿਫ਼ਤਾਰ
Sunday, Jun 29, 2025 - 03:38 PM (IST)

ਫਗਵਾੜਾ (ਜਲੋਟਾ)-ਥਾਣਾ ਸਿਟੀ ਫਗਵਾੜਾ ਦੀ ਪੁਲਸ ਨੇ ਇਕ ਨੌਜਵਾਨ ਨੂੰ ਸ਼ੱਕੀ ਹਾਲਾਤ ’ਚ ਕਾਬੂ ਕਰਕੇ ਉਸ ਪਾਸੋਂ ਨਸ਼ੀਲੀ ਗੋਲ਼ੀਆਂ ਅਤੇ ਹਜ਼ਾਰਾਂ ਰੁਪਏ ਕੈਸ਼ ਆਦਿ ਬਰਾਮਦ ਕਰਨ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਪੁਲਸ ਨੇ ਹਰਪ੍ਰੀਤ ਸਿੰਘ ਉਰਫ਼ ਅਜੇ ਪੁੱਤਰ ਰਾਜਕੁਮਾਰ ਵਾਸੀ ਮੇਹਲੀ ਗੇਟ ਮੁਹੱਲਾ ਆੜ੍ਹਤੀਆ ਫਗਵਾੜਾ ਹਾਲ ਵਾਸੀ ਮਕਾਨ ਨੰਬਰ 652 ਹਰਗੋਬਿੰਦ ਨਗਰ ਫਗਵਾੜਾ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਨਸ਼ੇ ਵਾਲੀਆਂ 45 ਗੋਲ਼ੀਆਂ ਅਤੇ ਕਰੀਬ 35 ਹਜ਼ਾਰ ਰੁਪਏ ਦੀ ਭਾਰਤੀ ਕਰੰਸੀ ਬਰਾਮਦ ਕੀਤੀ ਹੈ। ਪੁਲਸ ਨੇ ਹਰਪ੍ਰੀਤ ਸਿੰਘ ਉਰਫ਼ ਅਜੇ ਖ਼ਿਲਾਫ਼ ਥਾਣਾ ਸਿਟੀ ’ਚ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e