ਨਸ਼ੇ ਵਾਲੀਆਂ ਗੋਲੀਆਂ ਸਮੇਤ ਐਕਟਿਵਾ ਸਵਾਰ ਕਾਬੂ

Friday, Jul 24, 2020 - 06:47 PM (IST)

ਨਸ਼ੇ ਵਾਲੀਆਂ ਗੋਲੀਆਂ ਸਮੇਤ ਐਕਟਿਵਾ ਸਵਾਰ ਕਾਬੂ

ਭੁਲੱਥ (ਰਜਿੰਦਰ)— ਪੁਲਸ ਨੇ ਐਕਟਿਵਾ ਸਵਾਰ ਵਿਅਕਤੀ ਨੂੰ ਇਕ ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ।ਐੱਸ. ਐੱਚ. ਓ. ਇੰਸਪੈਕਟਰ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਰਛਪਾਲ ਸਿੰਘ ਪੁਲਸ ਪਾਰਟੀ ਸਮੇਤ ਅੱਡਾ ਸਰੂਪਵਾਲ ਵਿਖੇ ਨਾਕਾਬੰਦੀ ਦੌਰਾਨ ਮੌਜੂਦ ਸਨ।

ਇਸ ਦੌਰਾਨ ਟਾਂਡਾ ਸਾਈਡ ਤੋਂ ਇਕ ਨੌਜਵਾਨ ਐਕਟਿਵਾ ਉੱਤੇ ਬੇਗੋਵਾਲ ਵੱਲ ਨੂੰ ਆਉਂਦਾ ਦਿਖਾਈ ਦਿੱਤਾ। ਜਿਸ ਨੇ ਪੁਲਸ ਪਾਰਟੀ ਨੂੰ ਦੇਖ ਕੇ ਵਜ਼ਨਦਾਰ ਲਿਫਾਫਾ ਘਾਹ ਫੂਸ ਵਿਚ ਸੁੱਟ ਦਿੱਤਾ, ਜਿਸ ਨੂੰ ਸ਼ੱਕ ਪੈਣ 'ਤੇ ਸਬ ਇੰਸਪੈਕਟਰ ਰਛਪਾਲ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਸ਼ਰਨਜੀਤ ਸਿੰਘ ਪੁੱਤਰ ਤੇਲੂ ਸਿੰਘ ਵਾਸੀ ਬੁੱਢੀ ਪਿੰਡ ਥਾਣਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਦੱਸਿਆ। ਜਿਸ ਤੋਂ ਲਿਫਾਫੇ ਬਾਰੇ ਪੁੱਛਿਆ ਗਿਆ, ਜਿਸ ਨੇ ਦੱਸਿਆ ਕਿ ਲਿਫਾਫੇ 'ਚ ਨਸ਼ੀਲੀਆਂ ਗੋਲੀਆਂ ਹਨ । ਜਿਸ 'ਤੇ ਸਬ ਇੰਸਪੈਕਟਰ ਰਘਬੀਰ ਸਿੰਘ ਨੇ ਮੌਕੇ 'ਤੇ ਪੁੱਜ ਕੇ 1 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਸ਼ਰਨਜੀਤ ਸਿੰਘ ਖਿਲਾਫ ਥਾਣਾ ਬੇਗੋਵਾਲ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ।


author

shivani attri

Content Editor

Related News