ਨਸ਼ੇ ਦਾ ਸੇਵਨ ਕਰਦਾ ਨੌਜਵਾਨ ਚੜ੍ਹਿਆ ਪੁਲਸ ਅੜੀਕੇ

Thursday, Nov 19, 2026 - 07:51 PM (IST)

ਨਸ਼ੇ ਦਾ ਸੇਵਨ ਕਰਦਾ ਨੌਜਵਾਨ ਚੜ੍ਹਿਆ ਪੁਲਸ ਅੜੀਕੇ

ਬੰਗਾ (ਅਰੋੜਾ)-ਥਾਣਾ ਸਦਰ ਬੰਗਾ ਪੁਲਿਸ ਦੁਆਰਾ ਨਸ਼ੇ ਦਾ ਸੇਵਨ ਕਰ ਰਹੇ ਇਕ ਨੌਜਵਾਨ ਨੂੰ ਇਕ ਸਿਲਵਰ ਹੈਰੋਇਨ ਆਲੂਦ ਪੰਨੀ ,10 ਰੁਪਏ ਤੇ ਨੋਟ ਦੀ ਬਣਾਈ ਹੋਈ ਪਾਈਪ, ਅਤੇ ਅੱਗ ਬਾਲਣ ਵਾਲੇ ਇੱਕ ਛੋਟੇ ਲਾਈਟਰ ਸਮੇਤ ਕਾਬੂ ਕਰ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ। 
ਦਰਜ ਕੀਤੇ ਗਏ ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਐੱਸ. ਐੱਚ. ਓ. ਸਬ ਇੰਸਪੈਕਟਰ ਅਜੇ ਕੁਮਾਰ ਸ਼ਰਮਾ ਨੇ ਦੱਸਿਆ ਕਿ ਏ. ਐੱਸ. ਆਈ. ਜਸਕਰਨ ਸਿੰਘ ਸਮੇਤ ਪੁਲਸ ਪਾਰਟੀ ਜਰਨਲ ਚੈਕਿੰਗ ਅਤੇ ਗਸ਼ਤ ਦੌਰਾਨ ਥਾਣਾ ਸਦਰ ਬੰਗਾ ਤੋਂ ਸਮੇਤ ਪੁਲਸ ਪਾਰਟੀ ਸਰਕਾਰੀ ਗੱਡੀ ਤੇ ਸਵਾਰ ਹੋ ਕੇ ਪਿੰਡ ਮੱਲੂਪੋਤਾ ਰਾਹੀਂ ਪਿੰਡ ਲੱਖਪੁਰ ਸਾਈਡ ਨੂੰ ਜਾ ਰਹੇ ਸਨ। 

ਉਨ੍ਹਾਂ ਦੱਸਿਆ ਜਿਵੇਂ ਹੀ ਉਹ ਸਮੇਤ ਪੁਲਸ ਪਾਰਟੀ ਪਿੰਡ ਲੱਖਪੁਰ ਪੈਂਦੇ ਸੈਲਰ ਤੋਂ ਥੋੜ੍ਹਾ ਅੱਗੇ ਪੁੱਜੇ ਤਾਂ ਸੈਲਰ ਦੀ ਕੰਧ ਦੇ ਸੱਜੇ ਪਾਸੇ ਗੇਟ ਨਜ਼ਦੀਕ ਹਨ੍ਹੇਰੇ 'ਚ ਬੈਠਾ ਇਕ ਨੌਜਵਾਨ ਲਾਈਟਰ ਨਾਲ ਅੱਗ ਬਾਲ ਕੇ ਪਾਈਪ ਨੂੰਮਾ ਚੀਜ਼ ਨਾਲ ਕੁਝ ਸੁੰਘਦਾ ਹੋਇਆ ਵਿਖਾਈ ਦਿੱਤਾ। ਜੋ ਪੁਲਸ ਪਾਰਟੀ ਦੀ ਗੱਡੀ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਆਪਣੇ ਹੱਥ ਵਿੱਚ ਫੜਿਆ ਹੋਇਆ ਸਾਮਾਨ ਨੇੜੇ ਉੱਘੇ ਹੋਏ ਘਾਹ ਫੂਸ ਵੱਲ ਨੂੰ ਸੁੱਟ ਦਿੱਤਾ ਅਤੇ ਆਪ ਜਲਦੀ ਨਾਲ ਖੜਾ ਹੋ ਗਿਆ। ਜਿਸ 'ਤੇ ਸ਼ੱਕ ਪੈਣ 'ਤੇ ਏ. ਐੱਸ. ਆਈ. ਜਸਕਰਨ ਸਿੰਘ ਨੇ ਗੱਡੀ ਰੁਕਵਾ ਕੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕੀਤਾ। 

ਉਨ੍ਹਾਂ ਨੇ ਦੱਸਿਆ ਸ਼ੁਰੂਆਤੀ ਜਾਂਚ ਦੌਰਾਨ ਕਾਬੂ ਆਏ ਨੌਜਵਾਨ ਦੀ ਪਛਾਣ ਮਨੀ ਕੁਮਾਰ ਪੁੱਤਰ ਲੇਟ ਰਸ਼ਪਾਲ ਨਿਵਾਸੀ ਪਿੰਡ ਮੱਲੂਪੋਤਾ ਥਾਣਾ ਸਦਰ ਬੰਗਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ। ਜਿਸ ਨੇ ਪੁਲਿਸ ਨੂੰ ਦੱਸਿਆ ਕੀ ਉਹ ਨਸ਼ੇ ਕਰਨ ਦਾ ਆਦੀ ਹੈ ਅਤੇ ਅੱਜ ਵੀ ਇਸ ਸਥਾਨ ਤੇ ਬੈਠ ਕੇ ਨਸ਼ੇ ਦਾ ਹੀ ਸੇਵਨ ਕਰ ਰਿਹਾ ਸੀ। ਜਿਸ ਤੋਂ ਬਾਅਦ ਪੁਲਿਸ ਪਾਰਟੀ ਨੇ ਉਸ ਦੁਆਰਾ ਸੁੱਟੇ ਗਏ ਸਾਮਾਨ ਇਕ ਸਿਲਵਰ ਹੈਰੋਇਨ ਆਲੂਦ ਪੰਨੀ, ਇਕ ਅੱਗ ਬਾਲਣ ਲਾਈਟਰ ਅਤੇ 10 ਰੁਪਏ ਦੇ ਨੋਟ ਦੀ ਬਣਾਈ ਹੋਈ ਪਾਈ ਜੋ ਉਸਨੇ ਨਜਦੀਕ ਉੱਘੇ ਹੋਏ ਘਾਹ ਫੂਸ ਵੱਲ ਸੁੱਟੀ ਸੀ ਨੂੰ ਕਬਜ਼ੇ ਵਿੱਚ ਲੈ ਕੇ ਉਸ ਨੂੰ ਸਮੇਨ ਸਮਾਨ ਥਾਣਾ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ, ਜਿਸ ਨੂੰ ਅੱਜ ਡਾਕਟਰੀ ਜਾਂਚ ਉਪਰੰਤ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।


author

shivani attri

Content Editor

Related News