ਕਪੂਰਥਲਾ ਵਿਖੇ 9 ਹਜ਼ਾਰ ਨਸ਼ੇ ਵਾਲੀਆਂ ਗੋਲ਼ੀਆਂ ਸਣੇ ਇਕ ਕਾਬੂ

09/25/2022 2:50:51 PM

ਕਪੂਰਥਲਾ (ਭੂਸ਼ਣ, ਮਲਹੋਤਰਾ)-ਸੀ. ਆਈ. ਏ. ਸਟਾਫ਼ ਕਪੂਰਥਲਾ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਇਕ ਵੱਡੇ ਡਰੱਗ ਨੈਟਵਰਕ ਦਾ ਪਰਦਾਫ਼ਾਸ਼ ਕਰਦੇ ਹੋਏ ਇਕ ਮੋਟਰਸਾਈਕਲ ਸਵਾਰ ਮੁਲਜ਼ਮ ਨੂੰ ਕਾਬੂ ਕਰਕੇ 9 ਹਜ਼ਾਰ ਨਸ਼ੇ ਵਾਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਹਨ। ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਦੇ ਹੁਕਮਾਂ ’ਤੇ ਜ਼ਿਲਾ ਭਰ ’ਚ ਚੱਲ ਰਹੀ ਡਰੱਗ ਵਿਰੋਧੀ ਮੁਹਿੰਮ ਦੇ ਤਹਿਤ ਐੱਸ. ਪੀ. (ਡੀ.) ਹਰਵਿੰਦਰ ਸਿੰਘ ਤੇ ਡੀ. ਐੱਸ. ਪੀ. (ਡੀ.) ਬਰਜਿੰਦਰ ਸਿੰਘ ਦੀ ਨਿਗਰਾਨੀ ’ਚ ਸੀ. ਆਈ. ਏ. ਸਟਾਫ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਨੇ ਇੰਸਪੈਕਟਰ ਜਸਬੀਰ ਸਿੰਘ ਨੂੰ ਨਾਲ ਲੈ ਕੇ ਕਾਂਜਲੀ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ।

ਇਹ ਵੀ ਪੜ੍ਹੋ: ਸੂਬੇ 'ਚ ਵਿਛਿਆ ਟਰੈਵਲ ਏਜੰਟਾਂ ਦਾ ਜਾਲ, ਵਿਦਿਆਰਥੀਆਂ ਨੂੰ ਵਿਦੇਸ਼ ਭੇਜਣ ਦੀ ਆੜ ’ਚ ਚੱਲ ਰਹੀ ਠੱਗੀ ਦੀ ਮੋਟੀ ਖੇਡ

ਇਸ ਦੌਰਾਨ ਇੱਕ ਮੁਖਬਰ ਖਾਸ ਨੇ ਪੁਲਸ ਟੀਮ ਨੂੰ ਸੂਚਨਾ ਦਿੱਤੀ ਕਿ ਕਿੰਦਰ ਸਿੰਘ ਪੁੱਤਰ ਸ਼ਿੰਦਰ ਸਿੰਘ ਉਰਫ ਸ਼ਿਮਦਾ ਵਾਸੀ ਪਿੰਡ ਬੂਟ, ਥਾਣਾ ਕੋਤਵਾਲੀ ਕਪੂਰਥਲਾ ਵੱਡੇ ਪੱਧਰ ’ਤੇ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ, ਜੋ ਜਲਦੀ ਹੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਭਾਰੀ ਮਾਤਰਾ ’ਚ ਨਸ਼ੀਲੀ ਗੋਲੀਆਂ ਲੈ ਕੇ ਪਿੰਡ ਬੂਟਾਂ ਤੋਂ ਕਾਂਜਲੀ ਵੱਲ ਆ ਰਿਹਾ ਹੈ, ਜਿਸ ’ਤੇ ਜਦੋਂ ਪੁਲਸ ਟੀਮ ਨੇ ਨਾਕਾਬੰਦੀ ਕਰਕੇ ਮੁਲਜ਼ਮ ਕਿੰਦਰ ਸਿੰਘ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਉਨ੍ਹਾਂ ਕਿਹਾ ਕਿ ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਕੋਲੋਂ 9 ਹਜ਼ਾਰ ਨਸ਼ੇ ਵਾਲੀਆਂ ਗੋਲ਼ੀਆਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਡਰੱਗ ਵੇਚਣ ਦਾ ਧੰਦਾ ਕਰਦਾ ਹੈ ਅਤੇ ਬਰਾਮਦ ਨਸ਼ੀਲੀ ਗੋਲੀਆਂ ਆਪਣੇ ਖ਼ਾਸ ਗਾਹਕਾਂ ਨੂੰ ਦੇਣ ਜਾ ਰਿਹਾ ਸੀ।

ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਦਰਜ ਹਨ 4 ਮਾਮਲੇ
ਐੱਸ. ਐੱਸ. ਪੀ. ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਡਰੱਗ ਬਰਾਮਦਗੀ ਦੇ 4 ਮਾਮਲੇ ਦਰਜ ਹਨ, ਜਿਨ੍ਹਾਂ ’ਚੋਂ ਐੱਫ਼. ਆਈ. ਆਰ. ਨੰਬਰ 96 ਮਿਤੀ 23 ਮਈ 2019 ਦੇ ਤਹਿਤ ਥਾਣਾ ਸੁਲਤਾਨਪੁਰ ਲੋਧੀ ’ਚ ਐੱਨ. ਡੀ. ਪੀ. ਸੀ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਉੱਥੇ ਹੀ ਐੱਫ਼. ਆਈ. ਆਰ. ਨੰਬਰ 116 ਮਿਤੀ 9 ਜੂਨ 2020 ਦੇ ਤਹਿਤ ਥਾਣਾ ਸਿਟੀ ਕਪੂਰਥਲਾ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਜਦਕਿ ਐੱਫ਼. ਆਈ. ਆਰ. ਨੰਬਰ 18 ਦੇ ਤਹਿਤ ਮਿਤੀ 18 ਜਨਵਰੀ 2021 ਨੂੰ ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਕੋਤਵਾਲੀ ’ਚ ਮਾਮਲਾ ਦਰਜ ਕੀਤਾ ਗਿਆ ਸੀ। ਉੱਥੇ ਹੀ ਐੱਫ਼. ਆਈ. ਆਰ. ਨੰਬਰ 124 ਤਹਿਤ ਮਿਤੀ 3 ਜੁਲਾਈ 2021 ਨੂੰ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਥਾਣਾ ਸੁਭਾਨਪੁਰ ’ਚ ਮਾਮਲਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਹੱਥ ਮਲਦੀ ਰਹਿ ਗਈ ਜਲੰਧਰ ਪੁਲਸ, ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਨਹੀਂ ਮਿਲਿਆ ਪ੍ਰੋਡਕਸ਼ਨ ਵਾਰੰਟ

ਪੁੱਛਗਿੱਛ ਦੌਰਾਨ ਸਨਸਨੀਖੇਜ਼ ਖ਼ੁਲਾਸੇ ਹੋਣ ਦੀ ਸੰਭਾਵਨਾ
ਐੱਸ. ਐੱਸ. ਪੀ. ਨੇ ਦੱਸਿਆ ਕਿ ਮੁਲਜ਼ਮ ਕਿੰਦਰ ਸਿੰਘ ਕਿਨ੍ਹਾਂ ਵਿਅਕਤੀਆਂ ਤੋਂ ਬਰਾਮਦ ਨਸ਼ੇ ਵਾਲੀਆਂ ਗੋਲੀਆਂ ਦੇਣ ਜਾ ਰਿਹਾ ਸੀ ਤੇ ਉਸਨੇ ਬਰਾਮਦ ਨਸ਼ੀਲੀ ਗੋਲੀਆਂ ਕਿਨ੍ਹਾਂ ਵਿਅਕਤੀਆਂ ਤੋਂ ਖਰੀਦੀਆਂ ਸਨ। ਇਸ ਸਬੰਧੀ ਉਸ ਕੋਲੋਂ ਪੁੱਛਗਿੱਛ ਦਾ ਦੌਰ ਜਾਰੀ ਹੈ। ਪੁੱਛਗਿੱਛ ਦੌਰਾਨ ਕਈ ਸਨਸਨੀਖੇਜ਼ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਕਪੂਰਥਲਾ 'ਚ 'ਆਪ' ਹਲਕਾ ਇੰਚਾਰਜ ਦਾ ਹਾਈ ਵੋਲਟੇਜ ਡਰਾਮਾ, ਪੁਲਸ ਨੂੰ ਸ਼ਰ੍ਹੇਆਮ ਦਿੱਤੀਆਂ ਧਮਕੀਆਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News