ਹੈਰੋਇਨ ਸਮੇਤ ਇਕ ਨਸ਼ਾ ਸਮੱਗਲਰ ਗ੍ਰਿਫ਼ਤਾਰ

07/24/2022 6:00:44 PM

ਜਲੰਧਰ (ਮਾਹੀ, ਸੁਨੀਲ)- ਥਾਣਾ ਮਕਸੂਦਾ ਦੀ ਪੁਲਸ ਨੇ 10 ਗ੍ਰਾਮ ਹੈਰੋਇਨ ਸਮੇਤ ਇਕ ਨਸ਼ਾ ਸਮੱਗਲਰ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਫੜੇ ਗਏ ਸਮੱਗਲਰ ਖ਼ਿਲਾਫ਼ ਥਾਣਾ ਮਕਸੂਦਾਂ ਦੀ ਪੁਲਸ ਨੇ    ਐੱਨ. ਡੀ. ਪੀ. ਸੀ ਐਕਟ ਦਾ ਮਾਮਲਾ ਦਰਜ ਕੀਤਾ ਹੈ।  ਉਸ ਨੇ ਦੱਸਿਆ ਕਿ ਨੰਦਨਪੁਰ ਕਾਲੋਨੀ ਨੇੜੇ ਪੁਲਸ ਗਸ਼ਤ ਕਰ ਰਹੀ ਸੀ ਅਤੇ ਸਾਹਮਣੇ ਤੋਂ ਸੰਨੀ ਪੁੱਤਰ ਰਾਮਲਾਲ ਵਾਸੀ ਨੰਦਨ ਪੈਦਲ ਕਾਲੋਨੀ ਵੱਲ ਆ ਰਿਹਾ ਸੀ ਤਾਂ ਸੰਨੀ ਪੁਲਸ ਵਾਲਿਆਂ ਨੂੰ ਵੇਖ ਕੇ ਭੱਜਣ ਲੱਗਾ।  

ਇਹ ਵੀ ਪੜ੍ਹੋ: ਆਉਣ ਵਾਲੇ ਦਿਨਾਂ 'ਚ ਜਨਤਾ ਨੂੰ ਲੱਗ ਸਕਦੈ ਝਟਕਾ, ਇਸ ਵਜ੍ਹਾ ਕਾਰਨ ਮਹਿੰਗੀ ਹੋ ਸਕਦੀ ਹੈ ਬਿਜਲੀ

ਸ਼ੱਕ ਦੇ ਆਧਾਰ 'ਤੇ ਪੁਲਸ ਮੁਲਾਜ਼ਮਾਂ ਨੇ ਉਸ ਨੂੰ ਦੌੜ ਕੇ ਰੋਕਿਆ ਅਤੇ ਤਲਾਸ਼ੀ ਲੈਣ 'ਤੇ ਉਸ ਦੀ ਜੇਬ 'ਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ।  ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਸ ਨੇ ਐੱਨ. ਡੀ. ਪੀ. ਸੀ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਪੁਲਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਹੈਰੋਇਨ ਕਿੱਥੋਂ ਆਉਂਦਾ ਸੀ।

ਇਹ ਵੀ ਪੜ੍ਹੋ: ਅਹਿਮ ਖ਼ਬਰ: ਏਸ਼ੀਆ ਦੇ 11 ਤੇ ਅਫ਼ਰੀਕਾ ਦੇ 21 ਦੇਸ਼ਾਂ ’ਚ ਵੀਜ਼ਾ ਦੇ ਬਿਨਾਂ ਦਾਖ਼ਲ ਹੋ ਸਕਣਗੇ ਭਾਰਤੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News