CIA ਸਟਾਫ਼-2 ਵੱਲੋਂ 2 ਕਿਲੋ ਅਫ਼ੀਮ ਬਰਾਮਦ, UP ਦਾ ਰਹਿਣ ਵਾਲਾ ਨਸ਼ਾ ਸਮੱਗਲਰ ਗ੍ਰਿਫ਼ਤਾਰ

Thursday, Jun 09, 2022 - 06:09 PM (IST)

CIA ਸਟਾਫ਼-2 ਵੱਲੋਂ 2 ਕਿਲੋ ਅਫ਼ੀਮ ਬਰਾਮਦ, UP ਦਾ ਰਹਿਣ ਵਾਲਾ ਨਸ਼ਾ ਸਮੱਗਲਰ ਗ੍ਰਿਫ਼ਤਾਰ

ਜਲੰਧਰ (ਮਹੇਸ਼)–ਯੂ. ਪੀ. ਦੇ ਜ਼ਿਲ੍ਹਾ ਸ਼ਾਹਜਹਾਨਪੁਰ ਦੇ ਪਿੰਡ ਪੁਰੇਣਾ ਥਾਣਾ ਖੂਟਾਰ ਦੇ ਰਹਿਣ ਵਾਲੇ ਗੁਰਮੀਤ ਸਿੰਘ ਪੁੱਤਰ ਗਿਆਨ ਸਿੰਘ ਨੂੰ ਸੀ. ਆਈ. ਏ. ਸਟਾਫ਼-2 ਦੀ ਟੀਮ ਨੇ 2 ਕਿਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀ. ਸੀ. ਪੀ. ਇਨਵੈਸਟੀਗੇਸ਼ਨ ਜਸਕਿਰਨਜੀਤ ਸਿੰਘ ਤੇਜਾ ਨੇ ਬੁੱਧਵਾਰ ਨੂੰ ਉਕਤ ਜਾਣਕਾਰੀ ਪ੍ਰੈੱਸ ਕਾਨਫ਼ਰੰਸ ਵਿਚ ਦਿੱਤੀ। ਉਨ੍ਹਾਂ ਦੱਸਿਆ ਕਿ ਸੀ. ਆਈ. ਏ. ਸਟਾਫ਼-2 ਦੇ ਮੁਖੀ ਇੰਸ. ਇੰਦਰਜੀਤ ਸਿੰਘ ਸੈਣੀ ਦੀ ਅਗਵਾਈ ਵਿਚ ਟੀ-ਪੁਆਇੰਟ ਗੁਰੂ ਨਾਨਕਪੁਰਾ ਰੋਡ ’ਤੇ ਖੜ੍ਹੀ ਪੁਲਸ ਪਾਰਟੀ ਵੱਲੋਂ ਉਕਤ ਨਸ਼ਾ ਸਮੱਗਲਰ ਗੁਰਮੀਤ ਸਿੰਘ ਨੂੰ ਥਾਣਾ ਨਵੀਂ ਬਾਰਾਦਰੀ ਅਧੀਨ ਪੈਂਦੇ ਇਲਾਕੇ ਰੇਲਵੇ ਕਾਲੋਨੀ ਰੋਡ ਤੋਂ ਕਾਬੂ ਕੀਤਾ ਗਿਆ। ਮੁਲਜ਼ਮ ਨੇ ਆਪਣੇ ਮੋਢੇ ’ਤੇ ਕਾਲੇ ਰੰਗ ਦਾ ਬੈਗ ਟੰਗਿਆ ਹੋਇਆ ਸੀ। ਬੈਗ ਦੀ ਤਲਾਸ਼ੀ ਲੈਣ ’ਤੇ ਉਸ ਵਿਚੋਂ ਅਫੀਮ ਬਰਾਮਦ ਹੋਈ, ਜਿਸ ਨੂੰ ਪੁਲਸ ਪਾਰਟੀ ਨੇ ਆਪਣੇ ਕਬਜ਼ੇ ਵਿਚ ਲੈ ਕੇ ਮੁਲਜ਼ਮ ਖ਼ਿਲਾਫ਼ ਥਾਣਾ ਨਵੀਂ ਬਾਰਾਦਰੀ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ 64 ਨੰਬਰ ਐੱਫ਼. ਆਈ. ਆਰ. ਦਰਜ ਕਰ ਲਈ ਹੈ। ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ।

ਇਹ ਵੀ ਪੜ੍ਹੋ:  ਜਲੰਧਰ: ਗੰਗਾਸਾਗਰ ’ਚ ਇਸ਼ਨਾਨ ਦੌਰਾਨ ਡੁੱਬੇ ਚਾਚਾ-ਭਤੀਜਾ, ਘਰ ’ਚ ਛਾਇਆ ਮਾਤਮ

PunjabKesari

ਜਾਂਚ ਵਿਚ ਪਤਾ ਲੱਗਾ ਹੈ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਜ਼ਿਲ੍ਹਾ ਪਟਿਆਲਾ ਦੇ ਥਾਣਾ ਸ਼ੰਭੂ ਵਿਚ ਨਸ਼ਾ ਸਮੱਗਲਿੰਗ ਦਾ ਮਾਮਲਾ ਦਰਜ ਹੈ। ਉਸ ਸਮੇਂ ਵੀ ਪੁਲਸ ਨੇ ਉਸ ਤੋਂ 2 ਕਿਲੋ ਅਫ਼ੀਮ ਬਰਾਮਦ ਕੀਤੀ ਸੀ। ਇਸ ਸਬੰਧੀ ਉਹ ਜੇਲ ਵਿਚ ਸਜ਼ਾ ਵੀ ਕੱਟ ਚੁੱਕਾ ਹੈ। ਜ਼ਮਾਨਤ ’ਤੇ ਬਾਹਰ ਆ ਕੇ ਉਸ ਨੇ ਦੁਬਾਰਾ ਨਸ਼ਾ ਵੇਚਣਾ ਸ਼ੁਰੂ ਕਰ ਦਿੱਤਾ। ਅੱਜ ਵੀ ਉਹ ਜਲੰਧਰ ਵਿਚ ਕਿਸੇ ਨੂੰ ਅਫ਼ੀਮ ਸਪਲਾਈ ਕਰਨ ਆਇਆ ਸੀ। ਮੁਲਜ਼ਮ ਦਾ ਕਹਿਣਾ ਹੈ ਕਿ ਖੇਤੀਬਾੜੀ ਦੇ ਕੰਮ ਵਿਚ ਮੰਦੀ ਆਉਣ ਕਾਰਨ ਉਸ ਨੇ ਅਫੀਮ ਵੇਚਣੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: ਦਿੱਲੀ ਏਅਰਪੋਰਟ ਜਾਣ ਵਾਲਿਆਂ ਲਈ ਖ਼ੁਸ਼ਖ਼ਬਰੀ, ਜਲੰਧਰ ਤੋਂ ਚੱਲਣ ਵਾਲੀਆਂ 4 ਵੋਲਵੋ ਬੱਸਾਂ ਦੀ ‘ਬੁਕਿੰਗ ਸ਼ੁਰੂ’


author

shivani attri

Content Editor

Related News