ਸੜਕ ਹਾਦਸਿਆਂ ਦੌਰਾਨ 1 ਵਿਅਕਤੀ ਦੀ ਮੌਤ, 4 ਲੋਕ ਜ਼ਖ਼ਮੀ
Thursday, Oct 24, 2024 - 03:53 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਹਾਈਵੇਅ 'ਤੇ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ 4 ਵਿਅਕਤੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਸੜਕ ਸੁਰੱਖਿਆ ਫੋਰਸ ਦੇ ਥਾਣੇਦਾਰ ਜਸਵਿੰਦਰ ਸਿੰਘ ਦੀ ਟੀਮ ਨੇ ਮਦਦ ਕਰਕੇ ਟਾਂਡਾ ਦੇ ਸਰਕਾਰੀ ਹਸਪਤਾਲ ਭਰਤੀ ਕਰਵਾਇਆ ਹੈ।
ਹਾਈਵੇਅ 'ਤੇ ਬੀਤੀ ਸ਼ਾਮ 6.15 ਵਜੇ ਦੇ ਕਰੀਬ ਚੌਲਾਂਗ ਪੁਲ ਦੇ ਡਿਵਾਈਡਰ ਨਾਲ ਟਕਰਾਅ ਕੇ ਸੜਕ 'ਤੇ ਡਿੱਗੇ ਮੋਟਰਸਾਈਕਲ ਸਵਾਰ ਅਵਤਾਰ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਖਰਲ ਖ਼ੁਰਦ ਨੂੰ ਐੱਸ. ਐੱਸ. ਐੱਫ਼. ਟੀਮ ਨੇ ਟਾਂਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਪਰ ਉਸ ਦੀ ਮੌਤ ਹੋ ਗਈ। ਅਵਤਾਰ ਐੱਫ਼. ਸੀ. ਆਈ. ਭੋਗਪੁਰ ਤੋਂ ਡਿਊਟੀ ਖ਼ਤਮ ਕਰਕੇ ਘਰ ਪਰਤ ਰਿਹਾ ਸੀ।
ਇਹ ਵੀ ਪੜ੍ਹੋ- Positive News: ਪਾਸਪੋਰਟ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਤੁਰੰਤ ਕਰੋ ਇਹ ਕੰਮ
ਹਾਈਵੇਅ 'ਤੇ ਹੀ ਰਾਜਧਨ ਢਾਬੇ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਰਲੋਚਨ ਸਿੰਘ ਪੁੱਤਰ ਜਸਵਿੰਦਰ ਸਿੰਘ, ਮਨਜਿੰਦਰ ਸਿੰਘ ਪੁੱਤਰ ਰਘੁਵੀਰ ਸਿੰਘ, ਜਗਵੰਤ ਸਿੰਘ ਪੁੱਤਰ ਜਸਵੀਰ ਸਿੰਘ ਅਤੇ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਭਰਤੀ ਕਰਵਾਇਆ ਗਿਆ। ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ