ਬੱਸ ਅਤੇ ਮੋਟਰਸਾਈਕਲ ਵਿਚਾਲੇ ਟੱਕਰ, ਇਕ ਵਿਅਕਤੀ ਦੀ ਮੌਤ
Wednesday, Apr 16, 2025 - 06:55 PM (IST)

ਹਾਜੀਪੁਰ (ਜੋਸ਼ੀ)- ਹਾਜੀਪੁਰ ਤੋਂ ਦਸੂਹਾ ਸੜਕ ਤੇ ਪੈਂਦੇ ਪਿੰਡ ਖਿਜਰਪੁਰ ਦੇ ਲਾਗੇ ਅੱਜ ਇਕ ਬਸ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰੇ ਜਾਣ 'ਤੇ ਇਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਇਕ ਪ੍ਰਾਈਵੇਟ ਕੰਪਨੀ ਦੀ ਬਸ ਤਲਵਾੜਾ ਤੋਂ ਵਾਇਆ ਨੰਗਲ ਘੋਗਰਾ ਹੁਸ਼ਿਆਰਪੁਰ ਜਾ ਰਹੀ ਸੀ। ਜਦੋਂ ਇਹ ਬਸ ਪਿੰਡ ਖਿਜਰਪੁਰ ਦੇ ਲਾਗੇ ਪੁੱਜੀ ਤਾਂ ਉਸ ਨੇ ਇਕ ਮੋਟਰਸਾਇਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਹੁਸ਼ਿਆਰ ਸਿੰਘ ਪੁੱਤਰ ਮਾਨ ਸਿੰਘ ਵਾਸੀ ਖਿਜਰਪੁਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਦਸੂਹਾ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਹਾਜੀਪੁਰ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਬਸ ਅਤੇ ਲਾਸ਼ ਨੂੰ ਕਬਜੇ 'ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਚੱਲੇਗੀ ਹਨ੍ਹੇਰੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e