ਚੋਰ ਗਿਰੋਹ ਦਾ ਪਰਦਾਫ਼ਾਸ਼, ਇਕ ਮੈਂਬਰ ਚੋਰੀਸ਼ੁਦਾ ਮੋਟਰਸਾਈਕਲਾਂ ਸਣੇ ਗ੍ਰਿਫ਼ਤਾਰ
Wednesday, Feb 12, 2025 - 05:46 PM (IST)
![ਚੋਰ ਗਿਰੋਹ ਦਾ ਪਰਦਾਫ਼ਾਸ਼, ਇਕ ਮੈਂਬਰ ਚੋਰੀਸ਼ੁਦਾ ਮੋਟਰਸਾਈਕਲਾਂ ਸਣੇ ਗ੍ਰਿਫ਼ਤਾਰ](https://static.jagbani.com/multimedia/2025_2image_17_46_446054844untitled-38copy.jpg)
ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਿਟੀ ਬਲਾਚੌਰ ਦੀ ਪੁਲਸ ਨੇ ਬਾਈਕ ਚੋਰੀ ਕਰਨ ਵਾਲੇ ਗਿਰੋਹ ਦੇ ਇਕ ਮੈਂਬਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ’ਚੋਂ 2 ਚੋਰੀ ਦੇ ਬਾਈਕ ਬਰਾਮਦ ਕੀਤੇ ਹਨ, ਜਦਕਿ ਦੋਸ਼ੀ ਦੇ ਦੂਜੇ ਸਾਥੀ ਦੀ ਗ੍ਰਿਫ਼ਤਾਰੀ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਸਤਨਾਮ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਤੇ ਡੀ. ਐੱਸ. ਪੀ. ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ’ਚ ਉਨ੍ਹਾਂ ਦੀ ਪੁਲਸ ਪਾਰਟੀ ਨੇ ਅਪਰਾਧਿਕ ਕਿਸਮ ਦੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਪਿੰਡ ਸਿਆਣਾ ’ਚ ਨਾਕਾ ਲਗਾਇਆ ਹੋਇਆ ਸੀ, ਜਿਸ ’ਚ ਸੁਨੀਲ ਕੁਮਾਰ ਉਰਫ਼ ਮਨੀ ਪੁੱਤਰ ਕੇਸਰ ਸਿੰਘ ਅਤੇ ਮਨੀ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਘਮੌਰ ਚੋਰੀ ਦੇ ਮੋਟਰਸਾਈਕਲ ਵੇਚਣ ਦਾ ਧੰਦਾ ਕਰਦਾ ਹੈ ਅਤੇ ਮੋਟਰਸਾਈਕਲ ’ਤੇ ਸਿਆਣਾ ਵੱਲ ਆ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 8 ਜ਼ਿਲ੍ਹਿਆਂ ਦਾ ਤਾਪਮਾਨ 25 ਡਿਗਰੀ ਪਾਰ, ਜਾਣੋ ਅਗਲੇ ਦਿਨਾਂ ਦਾ ਹਾਲ
ਐੱਸ. ਐੱਚ. ਓ. ਨੇ ਦੱਸਿਆ ਕਿ ਉਪਰੋਕਤ ਠੋਸ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਸੁਨੀਲ ਕੁਮਾਰ ਉਰਫ਼ ਮਨੀ ਵਜੋਂ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ’ਚੋਂ 2 ਚੋਰੀ ਦੇ ਬਾਈਕ ਬਰਾਮਦ ਕੀਤੇ ਹਨ, ਜਦਕਿ ਬਾਕੀ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਕਾਬੂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਰਿਮਾਂਡ ਦੌਰਾਨ ਮੋਟਰਸਾਈਕਲ ਚੋਰੀ ਸਮੇਤ ਹੋਰ ਵਾਰਦਾਤਾਂ ਤੋਂ ਪਰਦਾ ਉਠਾਏ ਜਾਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਇਹ ਵੀ ਪੜ੍ਹੋ : 10 ਮਾਰਚ ਤੋਂ ਲੈ ਕੇ 15 ਮਾਰਚ ਤੱਕ ਪੰਜਾਬ ਦੇ ਇਹ ਰਸਤੇ ਰਹਿਣਗੇ ਬੰਦ, ਜਾਣੋ ਕੀ ਹੈ ਕਾਰਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e