ਵਿਅਕਤੀ ''ਤੇ ਗੋਲ਼ੀਆਂ ਚਲਾਉਣ ਵਾਲੇ ਮੁਲਜ਼ਮਾਂ ''ਚੋਂ 1 ਮੁਲਜ਼ਮ ਆਇਆ ਪੁਲਸ ਅੜਿੱਕੇ

Wednesday, Aug 28, 2024 - 01:39 PM (IST)

ਵਿਅਕਤੀ ''ਤੇ ਗੋਲ਼ੀਆਂ ਚਲਾਉਣ ਵਾਲੇ ਮੁਲਜ਼ਮਾਂ ''ਚੋਂ 1 ਮੁਲਜ਼ਮ ਆਇਆ ਪੁਲਸ ਅੜਿੱਕੇ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ, ਗੁਪਤਾ ,ਜਸਵਿੰਦਰ )-6 ਅਗਸਤ ਨੂੰ ਪਿੰਡ ਟਾਹਲੀ ਨੇੜੇ ਧੁੱਸੀ ਬੰਨ ਤੇ ਪਿੰਡ ਚੌਹਾਨਾਂ ਵਾਸੀ ਵਿਅਕਤੀ 'ਤੇ ਗੋਲ਼ੀਆਂ ਚਲਾਉਣ ਵਾਲੇ 2 ਮੁਲਜ਼ਮਾਂ ਵਿੱਚੋਂ 1 ਨੂੰ ਟਾਂਡਾ ਪੁਲਸ ਨੇ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕਰ ਲਈ ਹੈ | ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰ ਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਬਸਤੀ ਬੋਹੜਾ ਪੁਲਸ ਚੋਂਕੀ ਇੰਚਾਰਜ ਰਾਜਵਿੰਦਰ ਸਿੰਘ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਟਾਹਲੀ ਦੇ ਰੂਪ ਵਿਚ ਹੋਈ ਹੈ।

ਇਹ ਵੀ ਪੜ੍ਹੋ- ਅਹਿਮ ਖ਼ਬਰ: ਰੱਦ ਚੱਲ ਰਹੀਆਂ ਸ਼ਾਨ-ਏ-ਪੰਜਾਬ ਸਣੇ ਇਹ ਮਹੱਤਵਪੂਰਨ ਟਰੇਨਾਂ ਦੀ ਆਵਾਜਾਈ ਹੋਈ ਸ਼ੁਰੂ

ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਹਮਲੇ ਦਾ ਸ਼ਿਕਾਰ ਹੋਏ ਰਣਬੀਰ ਸਿੰਘ ਰਾਣਾ ਪੁੱਤਰ ਅਵਤਾਰ ਸਿੰਘ ਦੇ ਬਿਆਨ ਦੇ ਆਧਾਰ 'ਤੇ ਇਰਾਦਾ ਕਤਲ ਦਾ ਮਾਮਲਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕੀਤੀ ਸੀ | ਉਨ੍ਹਾਂ ਆਖਿਆ ਕਿ ਇਕ ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਦੂਜੇ ਮੁਲਜ਼ਮ ਦੀ ਵੀ ਪਛਾਣ ਹੋ ਚੁੱਕੀ ਹੈ ਅਤੇ ਹੁਣ ਉਸ ਦੀ ਗ੍ਰਿਫ਼ਤਾਰੀ ਲਈ ਉੱਦਮ ਕੀਤੇ ਜਾ ਰਹੇ ਹਨ। ਮੁੱਢਲੀ ਪੁੱਛਗਿੱਛ ਤੋਂ ਪਤਾ ਚੱਲਿਆ ਹੈ ਕਿ ਪੁਰਾਣੇ ਝਗੜੇ ਦੀ ਰੰਜਿਸ਼ ਦੇ ਚਲਦਿਆਂ ਇਹ ਹਮਲਾ ਕੀਤਾ ਗਿਆ ਸੀ | ਇਸ ਕੇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਹਮਲੇ ਵਿਚ ਮੋਢੇ 'ਤੇ ਗੋਲ਼ੀ ਲੱਗਣ ਕਾਰਨ ਰਣਬੀਰ ਸਿੰਘ ਗੰਭੀਰ ਜ਼ਖ਼ਮੀ ਹੋਇਆ ਸੀ। 

ਇਹ ਵੀ ਪੜ੍ਹੋ- ਪੁਲਸ ਮੁਲਾਜ਼ਮ ਦੇ ਪੁੱਤਰ ਦਾ ਕੱਟਿਆ ਗਿਆ 25 ਹਜ਼ਾਰ ਰੁਪਏ ਦਾ ਚਲਾਨ, ਜਾਣੋ ਕੀ ਹੈ ਪੂਰਾ ਮਾਮਲਾ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News